*ਥਾਣਾ ਡਵੀਜ਼ਨ ਨੰਬਰ-8 ਦੀ ਪੁਲਿਸ ਨੇ ਹੇੈਰੋਇਨ ਸਮੇਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਕੀਤਾ ਕਾਬੂ*

*ਥਾਣਾ ਡਵੀਜ਼ਨ ਨੰਬਰ-8 ਦੀ ਪੁਲਿਸ ਨੇ ਹੇੈਰੋਇਨ ਸਮੇਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਕੀਤਾ ਕਾਬੂ* 




Post :   V news 24
    By :   Vijay Kumar Raman
"ਜਲੰਧਰ, 17 ਦਸੰਬਰ (ਵਿਜੈ ਕੁਮਾਰ ਰਮਨ) :- ਕਮਿਸ਼ਨਰੇਟ ਪੁਲਿਸ ਜਲੰਧਰ ਦੇ  ਥਾਣਾ ਨੰਬਰ-8 ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਬੁਲੰਦਪੁਰ ਫਲਾਈਓਵਰ 'ਤੇ ਮੌਜੂਦ ਸਨ ਕਿ ਮੋਟਰਸਾਈਕਲ 'ਤੇ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਉਹ ਇਕਦਮ ਘਬਰਾ ਗਿਆ ਅਤੇ ਮੁੜਨ ਲੱਗਾ। ਮੋਟਰਸਾਈਕਲ ਮੋੜਦੇ ਹੋਏ ਉਹ ਹੇਠਾਂ ਡਿੱਗ ਪਿਆ। ਇਸ ਨੂੰ ਕਾਬੂ ਕਰ ਕੇ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ 'ਤੇ ਉਸ ਨੌਜਵਾਨ ਜਿਸ ਦੀ ਪਛਾਣ  ਨਾਮ ਕੁਲਦੀਪ ਪੁੱਤਰ ਬਲਵਿੰਦਰ ਕੁਮਾਰ ਵਾਸੀ ਗਲੀ ਨੰ : 1 ਨੇੜੇ ਅਜੀਤ ਪਾਲ ਫੈਕਟਰੀ ਰੇਰੂ ਪਿੰਡ ਜਲੰਧਰ ਵਜੋਂ ਹੋਈ ਹੈ, ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿੱਚੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਰਿਮਾਡ ਦੌਰਾਨ ਪੁੱਛਗਿੱਛ ਕਰ ਕੇ ਇਸ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।"

Post a Comment

0 Comments