*ਥਾਣਾ ਡਵੀਜ਼ਨ ਨੰ 8 ਦੀ ਪੁਲਿਸ ਨੇ ਹੇੈਰੋਇਨ ਤੇ ਨਸ਼ੀਲੀਆ ਗੋਲੀਆਂ ਸਮੇਤ ਦੋ ਤਸਕਰ ਕੀਤੇ ਗਿ੍ਫ਼ਤਾਰ*

*ਥਾਣਾ ਡਵੀਜ਼ਨ ਨੰ 8 ਦੀ ਪੁਲਿਸ ਨੇ ਹੇੈਰੋਇਨ ਤੇ ਨਸ਼ੀਲੀਆ ਗੋਲੀਆਂ ਸਮੇਤ ਦੋ ਤਸਕਰ ਕੀਤੇ ਗਿ੍ਫ਼ਤਾਰ* 




Post #   V news 24
   By #    Vijay Kumar Raman
ਜਲੰਧਰ, 23 ਦਸੰਬਰ (ਵਿਜੈ ਕੁਮਾਰ ਰਮਨ):- ਮਾਨਯੋਗ Dr.S.Boopathi ਆਈ.ਪੀ.ਐਸ ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਜੱਸਕਿਰਨਜੀਤ ਸਿੰਘ ਤੇਜਾ 115 , ਵਧੀਕ ਡਿਪਟੀ ਕਮਿਸ਼ਨਰ ਇੰਨਵੈਸਟੀਗੇਸ਼ਨ , ਸ਼੍ਰੀ ਜਗਮੋਹਨ ਸਿੰਘ , PPS , ਡਿਪਟੀ ਕਮਿਸ਼ਨਰ ਪੁਲਿਸ - ਸਿੱਟੀ , ਸ਼੍ਰੀ ਬਲਵਿੰਦਰ ਸਿੰਘ ਰੰਧਾਵਾ , PPS , ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸਾਹਿਬ ਜੋਨ -1 ਜਲੰਧਰ , ਤੇ ਸ਼੍ਰੀ ਦਮਨਵੀਰ ਸਿੰਘ , PPS , ਏ.ਸੀ.ਪੀ ਨੋਰਥ ਜਲੰਧਰ ਵਲੋਂ ਸਮੇਂ ਸਮੇਂ ਸਿਰ ਮਿਲ ਰਹੀਆਂ ਹਦਾਇਤਾਂ ਅਨੁਸਾਰ ਜੋ ਮਾੜੇ ਅਨਸਰ , ਚੋਰੀਆ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ ਚਲਾਈ ਹੋਈ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰ : 8 ਕਮਿਸ਼ਨਰੇਟ ਜਲੰਧਰ ਦੇ ਏਰੀਆ ਵਿੱਚ ਸਰਚ ਉਪਰੇਸ਼ਨ ਚਲਾਇਆ ਗਿਆ ਸੀ ਜਿਸ ਵਿੱਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ ।  INSP ਨਵਦੀਪ ਸਿੰਘ , ਮੁੱਖ ਅਫਸਰ ਥਾਣਾ ਡਵੀਜ਼ਨ ਨੰ : 8 ਜਲੰਧਰ ਦੀ ਨਿਗਰਾਨੀ ਹੇਠ ਚਲਾਏ ਗਏ ਸਰਚ ਓਪਰੇਸ਼ਨ ਦੌਰਾਨ ਐਸ.ਆਈ ਸੁਰਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੋਆਬਾ ਚੋਂਕ ਮੌਜੂਦ ਸੀ ਕਿ ਇੱਕ ਮੋਨਾ ਨੌਜਵਾਨ ਵਿਅਕਤੀ JMP ਚੌਂਕ ਵਲੋਂ ਆਉਂਦਾ ਦਿਖਾਈ ਦਿੱਤਾ , ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿਛੇ ਮੁੜਨ ਲੱਗਾ ਤਾਂ S। ਸੁਰਿੰਦਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਨੌਜਵਾਨ ਵਿਅਕਤੀ ਨੂੰ ਕਾਬੂ ਕਰਕੇ ਵਿਅਕਤੀ ਦਾ ਨਾਮ ਪਤਾ ਪੁੱਛਿਆ ਤਾਂ ਵਿਅਕਤੀ ਨੇ ਆਪਣਾ ਨਾਮ ਸੁੱਖਾ ਸਿੰਘ ਉਰਫ ਸੁੱਖਾ ਪੁੱਤਰ ਬਲਵਿੰਦਰ ਸਿੰਘ ਵਾਸੀ ਮਕਾਨ ਨੰਬਰ NG 112 ਕੋਟ ਬਾਬਾ ਦੀਪ ਸਿੰਘ ਨਗਰ ਜਲੰਧਰ ਦੱਸਿਆ । ਜਿਸ ਦੀ ਹਸਬ ਜਾਬਤਾ ਅਨੁਸਾਰ ਤਲਾਸ਼ੀ ਕਰਨ ਤੇ ਉਸ ਦੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ । ਜਿਸ ਤੇ ਉਕਤ ਵਿਅਕਤੀ ਦੇ ਖਿਲਾਫ ਮੁਕੱਦਮਾ ਨੰਬਰ 3 ( 02 ਮਿਤੀ 23.12.2022 ਅ / ਧ 21 NDPS ACT ਥਾਣਾ ਡਵੀਜ਼ਨ ਨੰ ; 8 ਜਲੰਧਰ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ । 

  ਇਸੇ ਤਰਾ ਹੀ ਸਰਚ ਓਪਰੇਸ਼ਨ ਦੌਰਾਨ AS। ਫਕੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸਤ ਕਰਦੇ ਹੋਏ ਜਦੋਂ ਪੁਲਿਸ ਪਾਰਟੀ ਫੋਕਲ ਪੁਆਇੰਟ ਵਿੱਚ ਪਹੁੰਚੇ  ਤਾਂ ਇੱਕ ਮੋਨਾ ਨੌਜਵਾਨ ਵਿਅਕਤੀ ਗੁਦਈਪੁਰ ਦੀ ਤਰਫੋਂ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਸੰਜੀ ਪੈਟ ਦੀ ਜੇਬ ਵਿੱਚੋਂ ਬਾਹਰ ਕੱਢ ਕੇ ਇਕ ਪਾਰਦਰਸ਼ੀ ਲਿਫਾਫਾ ਬਾਹਰ ਸੁੱਟਿਆ ਤਾਂ ASI ਫਕੀਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਨੌਜਵਾਨ ਵਿਅਕਤੀ ਨੂੰ ਕਾਬੂ ਕਰਕੇ ਵਿਅਕਤੀ ਦਾ ਨਾਮ ਪਤਾ ਪੁੱਛਿਆ ਤਾਂ ਵਿਅਕਤੀ ਨੇ ਆਪਣਾ ਨਾਮ ਜਸਪਾਲ ਉਰਫ ਜੰਸੀ ਪੁੱਤਰ ਰਾਮ ਲਾਲ ਵਾਸੀ ਮਕਾਨ ਨੰਬਰ 36 ਗਲੀ ਨੰਬਰ 05 ਮਕਸੂਦਾ ਜਲੰਧਰ ਦੱਸਿਆ । ਜੋ ਮੋਮੀ ਲਿਫਾਫੇ ਨੂੰ ASI ਫਕੀਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਹਾਜਰੀ ਵਿੱਚ ਚੈਕ ਕੀਤਾ ਤਾ ਉਸ ਵਿਚੋਂ 43 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ।ਜਿਸ ਤੇ ਉਕਤ ਵਿਅਕਤੀ ਦੇ ਖਿਲਾਫ ਮੁਕੱਦਮਾ ਨੰਬਰ 303 ਮਿਤੀ 23.12.2022 ਅ / ਧ 22 NDPS ACT ਥਾਣਾ ਡਵੀਜ਼ਨ ਨੰ : 8 ਜਲੰਧਰ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।

Post a Comment

0 Comments