*ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ ਲਤੀਫਪੁਰਾ 'ਚ ਪੀੜਤ ਪਰਿਵਾਰਾਂ ਨੁੰ ਮੱਦਦ ਤੇ ਜਾਚ ਦਾ ਦਿੱਤਾ ਭਰੋਸਾ*

*ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ ਲਤੀਫਪੁਰਾ 'ਚ ਪੀੜਤ ਪਰਿਵਾਰਾਂ ਨੁੰ ਮੱਦਦ ਤੇ ਜਾਚ ਦਾ ਦਿੱਤਾ ਭਰੋਸਾ* 




Post :    V news 24
    By :    Vijay Kumar Raman
"ਜਲੰਧਰ, 19 ਦਸੰਬਰ (ਵਿਜੈ ਕੁਮਾਰ ਰਮਨ) :-ਨਜਾਇਜ ਕਬਜ਼ੇ ਛਡਵਾਊਣ ਦੇ ਨਾਮ ਤੇ ਗਰੀਬ  ਲੋਕਾਂ ਦੇ ਘਰ ਢਾਹੇ ਜਾਣ ਕਾਰਨ ਕੌਮਾਂਤਰੀ ਪੱਧਰ 'ਤੇ ਸੁਰਖੀਆਂ 'ਚ ਆਏ ਜਲੰਧਰ ਦੇ ਪਾਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ  ਮੁਹੱਲਾ  ਲਤੀਫਪੁਰਾ 'ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਪਹੁੰਚ ਗਏ ਹਨ। ਕਰੀਬ ਇੱਕ ਘੰਟਾ ਇਲਾਕੇ ਦਾ ਮੁਆਇਨਾ ਕਰਨ ਅਤੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਹੱਲ ਕਰਨ ਲਈ ਕਿਹਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇੱਥੇ ਭੇਜਿਆ ਹੈ ਅਤੇ ਉਹ ਇੱਥੋਂ ਦੀ ਮੌਜੂਦਾ ਸਥਿਤੀ ਦੀ ਪੂਰੀ ਰਿਪੋਰਟ ਸਰਕਾਰ ਨੂੰ ਦੇਣਗੇ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਲੋਕਾਂ ਦੀ ਰਾਹਤ ਲਈ ਪ੍ਰਬੰਧ ਕਰੇਗੀ। ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੇ ਨਾਲ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਮੱਕੜ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।

ਪੀੜਤ ਪਰਿਵਾਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਭੂ-ਮਾਫੀਆ ਦੇ ਦਬਾਅ ਹੇਠ ਇੱਥੇ ਗਲਤ ਕਾਰਵਾਈ ਕੀਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਦੀ ਹੈ ਪਰ ਭੂ-ਮਾਫੀਆ ਦੇ ਦਬਾਅ ਹੇਠ ਉਨ੍ਹਾਂ ਨੂੰ ਗਲਤ ਖਸਰਾ ਨੰਬਰ ਲਿਖ ਕੇ ਬੇਘਰ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਦੀ ਉੱਚ ਪੱਧਰੀ ਜਾਂਚ ਦੀ ਸਿਫਾਰਸ਼ ਵੀ ਕਰਨਗੇ।"

Post a Comment

0 Comments