*ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਕਦੋਂ ਹੋਣਗੀਆਂ ਛੁੱਟੀਆਂ*
Post : V news 24
"ਮੁਹਾਲੀ : ਪੰਜਾਬ 'ਚ ਸੰਘਣੀ ਧੁੰਦ ਕਾਰਨ ਜਿੱਥੇ ਸੂਬਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ 'ਚ 25 ਦਸੰਬਰ 2022 ਤੋਂ 1 ਜਨਵਰੀ 2023 ਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਸਮੇਤ ਵੈੱਬਸਾਈਟ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਰਹੇਗੀ।ਅੱਜ ਤੋਂ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹੇ ਜਾ ਰਹੇ ਹਨ।"
0 Comments