Post : V news 24
By : Vijay Kumar Ramanਜਲੰਧਰ, 12 ਦਸੰਬਰ (ਵਿਜੈ ਕੁਮਾਰ ਰਮਨ ): - ਮਹਾਂਨਗਰ ਦੇ ਪਿੰਡ ਕੰਗਣੀਵਾਲ ਦੇ ਰਹਿਣ ਵਾਲੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸੌਦਾਗਰ ਸਿੰਘ ਨੂੰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਦੱਸ ਦੇਈਏ ਕਿ ਉਹ ਆਪਣਾ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਅਚਾਨਕ ਜਾ ਕੇ ਉਸ ਦੇ ਸਿਰ 'ਚ ਸੱਟ ਲੱਗ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਜੌਹਲ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਆਪਰੇਸ਼ਨ ਕਰਕੇ ਉਸ ਦੇ ਸਿਰ 'ਚੋਂ ਗੋਲੀ ਕੱਢ ਦਿੱਤੀ ਹੈ ਪਰ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਥਾਣਾ ਪਤਾਰਾ ਦੇ ਐਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੌਦਾਗਰ ਸਿੰਘ ਆਪਣਾ 32 ਬੋਰ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ ਅਤੇ ਉਸ ਦੇ ਸਿਰ ਵਿੱਚ ਜਾ ਵੱਜੀ। ਸੌਦਾਗਰ ਸਿੰਘ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।"
0 Comments