*ਪੰਜਾਬ ਵਿੱਚ ਭਲ਼ਕੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ? ,ਪੜੋ*
Post : V news 24
ਚੰਡੀਗੜ੍ਹ, 27 ਦਸੰਬਰ (ਵਿਜੈ ਕੁਮਾਰ ਰਮਨ):- ਪੰਜਾਬ ਸਰਕਾਰ ਨੇ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਐਲਾਨੀ ਗਈ ਹੈ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 28 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
0 Comments