Post : V news 24
By : Vijay Kumar Ramanਜਲੰਧਰ, 01 ਦਸੰਬਰ (ਵਿਜੈ ਕੁਮਾਰ ਰਮਨ) :- ਸ. ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਪੀ.ਏ.ਪੀ ਪੁਲ ਦੀ ਜਗ੍ਹਾ ਦਾ ਦੌਰਾ ਕੀਤਾ ਗਿਆ, ਜਿੱਥੇ ਸਥਾਨਕ ਬੀ.ਐੱਸ.ਐੱਫ. ਚੌਕ ਵਾਲੇ ਪਾਸੇ ਤੋਂ ਅੰਮ੍ਰਿਤਸਰ ਵੱਲ ਆਸਾਨੀ ਨਾਲ ਪਹੁੰਚ ਯਕੀਨੀ ਬਣਾਉਣ ਲਈ ਤਿੰਨ-ਮਾਰਗੀ ਰੇਲਵੇ ਓਵਰ ਬ੍ਰਿਜ ਬਣਾਉਣ ਦੀ ਤਜਵੀਜ਼ ਪ੍ਰਕਿਰਿਆ ਅਧੀਨ ਹੈ। ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੌਕੇ ਦਾ ਮੁਆਇਨਾ ਕਰਦਿਆਂ ਦੱਸਿਆ ਕਿ ਵਡੇਰੇ ਲੋਕ ਹਿੱਤ ਵਿੱਚ ਪੀਏਪੀ ਜੰਕਸ਼ਨ ਨੂੰ ਅੱਪਗ੍ਰੇਡ ਕਰਨ ਲਈ ਉਚ ਪੱਧਰ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਥੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ। NHAI ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ NH-1 ਦੇ ਪਾਣੀਪਤ-ਜਲੰਧਰ ਸੈਕਸ਼ਨ ਨੂੰ ਛੇ ਮਾਰਗੀ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਰਵਿਸ ਰੋਡ, ਆਰ.ਓ.ਬੀ. ਸਾਈਟ ਦੇ ਸੱਜੇ ਪਾਸੇ 132 ਕੇਵੀ ਦੇ ਨਿਰਮਾਣ ਦੇ ਨਾਲ ਟਰਾਂਸਮਿਸ਼ਨ ਲਾਈਨ ਵਿਛਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਰੇਲਵੇ ਨਾਲ ਨਿਯਮਤ ਤੌਰ 'ਤੇ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮਹੱਤਵਪੂਰਨ ਰੂਟ 'ਤੇ ਲੋੜੀਂਦੀਆਂ ਪ੍ਰਵਾਨਗੀਆਂ ਤੋਂ ਬਾਅਦ ਕੰਮ ਸ਼ੁਰੂ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬੀ.ਐਸ.ਐਫ ਚੌਂਕ ਵਾਲੇ ਪਾਸੇ ਤੋਂ ਪੀ.ਏ.ਪੀ ਨੂੰ ਜਾਣ ਵਾਲੀ ਸੜਕ 'ਤੇ ਜਲਦੀ ਹੀ ਨਵੀਂ ਆਰ.ਓ.ਬੀ. ਤਾਂ ਜੋ ਐੱਨ.ਐੱਚ.-1 ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਜਾਣ ਵਾਲੀ ਸੜਕ 'ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਵਿੱਚ ਭਾਰੀ ਕਮੀ ਆਉਣ ਦੀ ਉਮੀਦ ਹੈ।
0 Comments