*ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ, ਜਲੰਧਰ ਜ਼ਿਲ੍ਹੇ ’ਚ ਕੁੱਲ 1626377 ਵੋਟਰ* *ਵਧੀਕ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ*

*ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ, ਜਲੰਧਰ ਜ਼ਿਲ੍ਹੇ ’ਚ ਕੁੱਲ 1626377 ਵੋਟਰ*

*ਵਧੀਕ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ*



Post  :  V news 24
    BY :  Vijay Kumar Raman
ਜਲੰਧਰ, 05 ਜਨਵਰੀ  (ਵਿਜੈ ਕੁਮਾਰ ਰਮਨ): - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਤਿਆਰ ਫੋਟੋ ਵੋਟਰ ਸੂਚੀ ਦੀ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਵੱਲੋਂ ਅੰਤਿਮ ਪ੍ਰਕਾਸ਼ਨਾ ਕੀਤੀ ਗਈ, ਜਿਸ ਮੁਤਾਬਕ ਜ਼ਿਲ੍ਹੇ ਵਿੱਚ ਕੁੱਲ 1626377 ਵੋਟਰ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਅੰਤਿਮ ਪ੍ਰਕਾਸ਼ਨਾਂ ਉਪਰੰਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀ ਦੀ ਹਾਰਡ ਅਤੇ ਸਾਫ਼ਟ ਕਾਪੀ ਵੀ ਸੌਂਪੀ।
 ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1626377 ਵੋਟਰ ਹਨ, ਜਿਸ ਵਿੱਚ 27152 ਨਵੇਂ ਵੋਟਰ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ ਵੋਟਰਾਂ ਵਿੱਚ 847367 ਪੁਰਸ਼, 778926 ਮਹਿਲਾ ਅਤੇ 44 ਤੀਜਾ ਲਿੰਗ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਨਵੀਂ ਵੋਟਰ ਸੂਚੀ ਵਿੱਚ 1861 ਸਰਵਿਸ ਵੋਟਰ, 73 ਐਨ.ਆਰ.ਆਈ. ਵੋਟਰ, 10793 ਦਿਵਿਆਂਗ ਵੋਟਰ, 18-19 ਸਾਲ ਉਮਰ ਦੇ 21691 ਵੋਟਰ,20-29 ਸਾਲ ਉਮਰ ਦੇ 273762 ਵੋਟਰ, 80 ਸਾਲ ਤੋਂ ਜ਼ਿਆਦਾ ਉਮਰ ਦੇ 40077 ਅਤੇ 100 ਸਾਲ ਤੋਂ ਵੱਧ ਉਮਰ ਦੇ 493 ਵੋਟਰ ਸ਼ਾਮਲ ਹਨ।
 ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਨਵੰਬਰ ਨੂੰ ਕੀਤੀ ਗਈ ਸੀ, ਜਿਸ ’ਤੇ ਆਮ ਜਨਤਾ ਪਾਸੋਂ 9 ਨਵੰਬਰ ਤੋਂ 8 ਦਸੰਬਰ 2022 ਤੱਕ ਦਾਅਵੇ ਤੇ ਇਤਰਾਜ਼ਾਂ ਸਬੰਧੀ ਫਾਰਮ 6, 6ਏ, 7 ਤੇ 8 ਪ੍ਰਾਪਤ ਕੀਤੇ ਗਏ ਸਨ। ਇਸ ਤੋਂ ਇਲਾਵਾ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ 19-20 ਨਵੰਬਰ ਅਤੇ 3-4 ਦਸੰਬਰ ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਪਾਸੋਂ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਿਤ ਮਿਤੀ 26 ਦਸੰਬਰ ਤੱਕ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੁੱਲ 129348 ਫਾਰਮ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ 118801 ਫਾਰਮ ਮਨਜ਼ੂਰ ਕੀਤੇ ਗਏ। 
 ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਰਸਰੀ ਸੁਧਾਈ ਦੌਰਾਨ ਯੋਗਤਾ ਮਿਤੀ 1 ਜਨਵਰੀ 2023 ਤੋਂ ਇਲਾਵਾ ਹੁਣ ਕੋਈ ਵੀ ਯੋਗ ਨਾਗਰਿਕ, ਜੋ ਕਿ 1 ਅਪ੍ਰੈਲ, 1 ਜੁਲਾਈ ਜਾਂ 1 ਅਕਤੂਬਰ 2023 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹੈ, ਵੋਟਰ ਵਜੋਂ ਰਜਿਸਟਰ ਹੋਣ ਲਈ ਯੋਗਤਾ ਮਿਤੀ ਤੋਂ ਅਗੇਤੇ ਫਾਰਮ ਨੰ 6 ਭਰ ਸਕਦਾ ਹੈ, ਜਿਸ ਨੂੰ ਸਬੰਧਤ ਤਿਮਾਹੀ ਵਿੱਚ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਧਾਈ ਦੌਰਾਨ ਨਵੀਂ ਵੋਟ ਬਣਾਉਣ ਲਈ ਪ੍ਰਾਪਤ ਕੁੱਲ 500 ਫਾਰਮ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਨੂੰ ਉਸੇ ਤਿਮਾਹੀ ਵਿੱਚ ਪ੍ਰੋਸੈੱਸ ਕੀਤਾ ਜਾਵੇਗਾ, ਜਿਸ ਤਿਮਾਹੀ ਵਿੱਚ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋਵੇਗੀ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੱਸਿਆ ਕਿ www.nvsp.in ਅਤੇ ਵੋਟਰ ਹੈਲਪਲਾਈਨ ਮੋਬਾਇਲ ਐਪ ’ਤੇ ਘਰ ਬੈਠੇ ਵੋਟ ਬਣਾਉਣ ਲਈ ਫਾਰਮ ਭਰਿਆ ਜਾ ਸਕਦਾ ਹੈ।
 ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤੇ ਜਾਣ ਦੀ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਤਕਰੀਬਨ 80 ਫੀਸਦੀ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕੀਤੇ ਜਾ ਚੁੱਕੇ ਹਨ। ਇਸ ਮੁਹਿੰਮ ਤਹਿਤ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਪਾਸੋਂ ਆਧਾਰ ਕਾਰਡਾਂ ਦੀ ਜਾਣਕਾਰੀ ਇਕੱਤਰ ਕਰਨ ਲਈ ਹਰੇਕ ਮਹੀਨੇ ਦੇ ਨਿਰਧਾਰਿਤ ਐਤਵਾਰ ਭਾਵ 8 ਜਨਵਰੀ, 5 ਫਰਵਰੀ ਅਤੇ 5 ਮਾਰਚ 2023 ਨੂੰ ਬੀ.ਐਲ.ਓਜ਼ ਵੱਲੋਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਆਧਾਰ ਕਾਰਡ ਦੀ ਜਾਣਕਾਰੀ ਸਾਂਝੀ ਕਰਨਾ ਵੋਟਰ ਦੀ ਸਵੈ ਇੱਛਾ ’ਤੇ ਨਿਰਭਰ ਹੈ। ਜੇਕਰ ਕਿਸੇ ਵੋਟਰ ਪਾਸ ਆਧਾਰ ਕਾਰਡ ਨਹੀਂ ਹੈ ਤਾਂ ਉਹ ਫਾਰਮ-6ਬੀ ਵਿੱਚ ਦਰਜ 11 ਦਸਤਾਵੇਜ਼ਾ ਵਿੱਚੋਂ ਇਕ ਸਵੈ ਤਸਦੀਕੀ ਦਸਤਾਵੇਜ਼ ਜਮ੍ਹਾ ਕਰਵਾ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Post a Comment

0 Comments