Post: V news 24
ਜਲੰਧਰ, 01 ਜਨਵਰੀ (ਵਿਜੇ ਕੁਮਾਰ ਰਮਨ) :- ਮਹਾਨਗਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਜਲੰਧਰ ਜਾ ਰਹੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਬਾਅਦ ਵਿੱਚ ਪਠਾਨਕੋਟ ਜਾ ਰਹੇ ਟਰੱਕ ਨਾਲ ਜਾ ਟਕਰਾਈ।ਇਸ ਭਿਆਨਕ ਹਾਦਸੇ 'ਚ ਕਾਰ 'ਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਤੇ ਪਠਾਨਕੋਟ ਵੱਲ ਜਾ ਰਹੇ ਟਰੱਕ 'ਚ ਵੱਜੀ। ਹਾਦਸਾ ਏਨਾ ਭਿਆਨਕ ਸੀ ਕੇ ਕਾਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 3 ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਜਲੰਧਰ ਦੇ ਬਿਆਸ ਪਿੰਡ ਜੰਮੂ-ਜਲੰਧਰ ਕੌਮੀ ਸ਼ਾਹ ਮਾਰਗ 'ਤੇ ਹੋਇਆ। ਗੱਡੀ ਲੁਧਿਆਣਾ ਨੰ ਰਜਿ ਹੈ।ਗੱਡੀ 'ਚ 5 ਨੌਜਵਾਨ ਸਵਾਰ ਸਨ ਜਿਹਨਾਂ ਵਿਚੋਂ 2 ਦੀ ਮੌਤ ਹੋ ਗਈ ਤੇ 3 ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਜਲੰਧਰ ਦੇ ਕੈਪੀਟੌਲ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਹੈ। ਗੱਡੀ ਦੇ ਪਰਖੱਚੇ ਉਡ ਹਏ। ਤਸਵੀਰਾਂ ਦੇਖ ਕੇ ਤੁਸੀਂ ਆਪ ਅੰਦਾਜ਼ਾ ਲਗਾ ਸਕਦੇ ਹੋ ਕਿ ਹਾਦਸਾ ਕਿੰਨਾ ਭਿਆਨਕ ਹੋਇਆ ਹੋਵੇਗਾ।"
0 Comments