ਕੋਟਕ ਮਹਿੰਦਰਾ ਬੈਂਕ ਹਜਾਰਾ ਪਿੰਡ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਲੱਖਾਂ ਦੀ ਰਾਸ਼ੀ ਸਮੇਤ ਗ੍ਰਿਫਤਾਰ

ਕੋਟਕ ਮਹਿੰਦਰਾ ਬੈਂਕ ਹਜਾਰਾ ਪਿੰਡ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਲੱਖਾਂ ਦੀ ਰਾਸ਼ੀ ਸਮੇਤ ਗ੍ਰਿਫਤਾਰ




Post :   V news 24
    By :   Vijay Kumar Raman 
ਜਲੰਧਰ, 18 ਜਨਵਰੀ  (ਵਿਜੈ ਕੁਮਾਰ ਰਮਨ):- ਕੋਟਕ ਮਹਿੰਦਰਾ ਬੈਂਕ ਡਕੈਤੀ ਦੇ ਮਾਮਲੇ 'ਚ ਦੇਹਾਤੀ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਪ੍ਰੈਸ ਕਾਨਫਰੰਸ 'ਚ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਸਵਰਨਦੀਪ ਸਿੰਘ, ਐੱਸਪੀਡੀ ਸਰਬਜੀਤ ਬਾਹੀਆ ਅਤੇ ਡੀਐੱਸਪੀ ਸਰਵਜੀਤ ਰਾਏ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪ ਵਾਲੀ ਕੀਤੀ ਨਾਕਾਬੰਦੀ ਜਦੋਂ ਉਹ ਬਿਧੀਪੁਰ ਫਾਟਕ ਨੇੜੇ ਮੌਜੂਦ ਸੀ ਤਾਂ ਉਸ ਨੇ ਅੰਮ੍ਰਿਤਸਰ ਵਾਲੀ ਸਾਈਡ ਤੋਂ ਬਿਨਾਂ ਨੰਬਰ ਪਲੇਟ ਤੋਂ ਆ ਰਹੀ ਇੱਕ ਹਾਦਸਾਗ੍ਰਸਤ ਕਾਰ ਆਊਦੀ ਦੇਖੀ ਸਪੈਸ਼ਲ ਨਾਕਾਬੰਦੀ ਕਰਕੇ ਇਸ ਨੂੰ ਰੋਕ ਕੇ ਜਦੋਂ ਡਰਾਈਵਰ ਤੋਂ ਪੁੱਛਗਿੱਛ ਕਰਨ ਉਪਰੰਤ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 3 ਲੱਖ 90 ਹਜ਼ਾਰ ਰੁਪਏ ਬਰਾਮਦ ਹੋਏ। ਜਿਸ 'ਤੇ ਕੋਟਕ ਮਹਿੰਦਰਾ ਬੈਂਕ ਦਾ ਮੋਹਰ ਲੱਗੀ ਹੋਈ ਸੀ। ਜਿਸ ਵਿੱਚ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 9 ਤਰੀਕ ਨੂੰ 4:22 ਵਜੇ ਪਿੰਡ ਹਾਜਰਾ ਵਿੱਚ ਕੋਟਕ ਮਹਿੰਦਰਾ ਬੈਂਕ ਵਿੱਚੋਂ ਬੰਦੂਕ ਦੀ ਨੋਕ ’ਤੇ 9 ਲੱਖ ਰੁਪਏ ਦੀ ਲੁੱਟ ਕੀਤੀ ਸੀ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਲੱਖ 90 ਹਜ਼ਾਰ ਰੁਪਏ ਅਤੇ ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ, ਇੱਕ ਲੈਪਟਾਪ, ਇੱਕ ਕਾਰ ਬਰਾਮਦ ਕੀਤੀ ਹੈ। ਇੱਕ ਸੋਨੇ ਦੀ ਮੁੰਦਰੀ ਅਤੇ ਇੱਕ ਸੋਨੇ ਦਾ ਟੋਪਿਆਂ ਦਾ ਜੋੜਾ ਬਰਾਮਦ ਕੀਤਾ ਗਿਆ ਹੈ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਰਨਤਾਰਨ ਅਤੇ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਦਰਸ਼ਨ ਸਿੰਘ ਵਾਸੀ ਥਾਣਾ ਖਾਲੜਾ, ਤਰਨਤਾਰਨ ਵਜੋਂ ਹੋਈ ਹੈ। ਜਲਦ ਹੀ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

Post a Comment

0 Comments