"20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

"20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ




Post :   V news 24
    By :   Vijay Kumar Ramanਜਲੰਧਰ, 06 ਜਨਵਰੀ (ਵਿਜੈ ਕੁਮਾਰ ਰਮਨ): ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਸੀ.ਆਈ.ਏ ਸਟਾਫ਼ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਮੁਹੱਲਾ ਬੋਹੜਵਾਲਾ ਨੇੜੇ ਮੌਜੂਦ ਸੀ, ਜਿਸ ਦੌਰਾਨ ਉਨ੍ਹਾਂ ਨੂੰ ਦੋ ਵਿਅਕਤੀਆਂ ਨੂੰ ਪੈਦਲ ਆਉਂਦੇ ਦੇਖਿਆ ਗਿਆ, ਜਿਨ੍ਹਾਂ ਨੇ ਘਬਰਾ ਕੇ ਆਪਣੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸੀ.ਆਈ.ਏ ਸਟਾਫ਼ ਦੀ ਟੀਮ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਦੀਪਕ ਕੁਮਾਰ ਉਰਫ ਡਾਬਰੀ ਪੁੱਤਰ ਮਿਲਖੀ ਰਾਮ ਵਾਸੀ ਰਸੀਲਾ ਨਗਰ, ਬਸਤੀ ਦਾਨਿਸ਼ਮੰਦਾਂ ਅਤੇ ਵਿਸ਼ੂ ਕਲਿਆਣ ਉਰਫ ਵਿਸ਼ੂ ਪੁੱਤਰ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ ਵਜੋ ਹੋਈ ਹੈ।



Post a Comment

0 Comments