Post : V news 24
By : Vijay Kumar Ramanਜਲੰਧਰ,16 ਜਨਵਰੀ (ਵਿਜੈ ਕੁਮਾਰ ਰਮਨ) :- ਥਾਣਾ ਨੰਬਰ 1 ਦੀ ਪੁਲਸ ਨੇ ਨਕਲੀ ਖਿਡੌਣਾ ਲਾਈਟਰ ਬੰਦੂਕ ਦਿਖਾ ਕੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਮੋਟਰਸਾਈਕਲ ਅਤੇ ਇਕ ਮੋਬਾਇਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ.ਐੱਸ.ਆਈ ਨਰਿੰਦਰ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਰੋਹ ਨੂੰ ਕਾਬੂ ਕੀਤਾ | ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਨੇ ਗੁਰੂ ਨਾਨਕ ਨਗਰ ਨਾਗਰਾ ਨੇੜੇ ਇੱਕ ਦੁਕਾਨਦਾਰ ਨੂੰ ਨਕਲੀ ਬੰਦੂਕ ਦਿਖਾ ਕੇ ਉਸ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਲੁੱਟ ਲਿਆ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇੱਕ ਚੋਰੀ ਦਾ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਪ੍ਰੀਤ ਸਿੰਘ ਉਰਫ ਨਵ ਪੁੱਤਰ ਓਮਕਾਰ ਸਿੰਘ ਵਾਸੀ ਗੁਰੂ ਨਾਨਕ ਨਗਰ, ਸੌਰਵ ਪੁੱਤਰ ਮਹਿੰਦਰ ਪਾਲ ਵਾਸੀ ਰੇਲਵੇ ਫਾਟਕ ਪਿੰਡ ਨਾਗਰਾ ਅਤੇ ਗੌਤਮ ਗਿੱਲ ਉਰਫ ਚੈਰੀ ਪੁੱਤਰ ਮਹਿੰਦਰ ਪਾਲ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ।"
0 Comments