*"ਸੀਨੀਅਰ ਅਕਾਲੀ ਆਗੂ ਚਰਨਜੀਤ ਮੱਕੜ ਪਾਰਟੀ ਛੱਡ ਕੇ BJP ਚ ਹੋਏ ਸ਼ਾਮਲ*

*"ਸੀਨੀਅਰ ਅਕਾਲੀ ਆਗੂ ਚਰਨਜੀਤ ਮੱਕੜ ਪਾਰਟੀ ਛੱਡ ਕੇ BJP ਚ ਹੋਏ ਸ਼ਾਮਲ*





Post :   V news 24
   By  :   Vijay Kumar Ramanਜਲੰਧਰ,6 ਫਰਵਰੀ (ਵਿਜੇੈ ਕੁਮਾਰ ਰਮਨ):- ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਆਗੂ ਚਰਨਜੀਤ ਮੱਕੜ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਮੱਕੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। 

      ਦੱਸ ਦੇਈਏ ਕਿ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੱਕੜ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਸਬੰਧੀ ਮੱਕੜ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਪਰ ਪਾਰਟੀ ਨੇ ਉਨ੍ਹਾਂ ਨੂੰ ਕਦੇ ਵੀ ਨਿਗਮ ਚੋਣਾਂ ਲਈ ਟਿਕਟ ਨਹੀਂ ਦਿੱਤੀ। ਇਸ ਤੋਂ ਨਾਰਾਜ਼ ਹੋ ਕੇ ਅੱਜ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ।"

Post a Comment

0 Comments