*"ਜਲੰਧਰ : ਦਰਦਨਾਕ ਸੜਕ ਹਾਦਸੇ 'ਚ 2 ਟਰਁਕ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ, ਵਾਹਨਾਂ ਦੇ ਉਁਡੇ ਪਰਖੱਚੇ*

*"ਜਲੰਧਰ : ਦਰਦਨਾਕ ਸੜਕ ਹਾਦਸੇ 'ਚ 2 ਟਰਁਕ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ, ਵਾਹਨਾਂ ਦੇ ਉਁਡੇ ਪਰਖੱਚੇ*

ਜਲੰਧਰ, 23 ਜੂਨ, (ਵਿਜੈ ਕੁਮਾਰ ਰਮਨ) :- ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਲਾਬੰੜਾ ਥਾਣੇ ਅਧੀਨ ਪੈਂਦੇ ਪਿੰਡ ਸਿੰਘਾਂ ਨੇੜੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਅੱਜ ਸਵੇਰੇ ਇੱਕ ਟੈਂਕਰ ਨੇ 2 ਟਰੱਕ ਡਰਾਈਵਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਤੜਕੇ 3.30 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਦਰਅਸਲ 2 ਟਰੱਕਾਂ ਦੇ ਡਰਾਈਵਰ ਪੰਕਚਰ ਹੋਏ ਟਰੱਕ ਨੂੰ ਜੈਕ ਲਗਾ ਕੇ ਟਾਇਰ ਬਦਲ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।

ਦੋਵਾਂ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਪਰਖੱਚੇ ਵੀ ਉੱਡ ਗਏ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਫਿਲਹਾਲ ਜਾਂਚ ਜਾਰੀ ਹੈ। "

Post a Comment

0 Comments