*ਬਾਈਕ ਤੇ ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ 4 ਕਾਬੂ*
ਜਲੰਧਰ, 25 ਜੂਨ, (ਵਿਜੈ ਕੁਮਾਰ ਰਮਨ):- ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀਆਈਏ ਸਟਾਫ਼ ਦੀ ਪੁਲੀਸ ਨੇ ਦੋ ਪਹੀਆ ਵਾਹਨ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰਸਾਈਕਲ ਅਤੇ ਪੰਜ ਮੋਬਾਈਲ ਬਰਾਮਦ ਕੀਤੇ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਸਿੰਘ ਉਰਫ ਆਸ਼ੂ ਵਾਸੀ ਅਮਰੀਕ ਨਗਰ, ਪ੍ਰਿੰਸ ਸਿੰਘ ਵਾਸੀ ਅਜੀਤ ਨਗਰ, ਪਾਰਸ ਸਿੰਘ ਵਾਸੀ ਰੋਸ਼ਨ ਸਿੰਘ ਭੱਟਾ ਰੋਡ ਅਤੇ ਗੁਰਪ੍ਰੀਤ ਸਿੰਘ ਵਾਸੀ ਅਜੀਤ ਨਗਰ ਵਜੋਂ ਹੋਈ ਹੈ।
ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਗਸ਼ਤ ਦੌਰਾਨ ਗੁਰੂ ਗੋਬਿੰਦ ਸਿੰਘ ਐਵੀਨਿਊ ਪੁਆਇੰਟ ਨੇੜੇ ਮੌਜੂਦ ਸੀ, ਜਿੱਥੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਪਹੀਆ ਵਾਹਨ ਚੋਰ ਗਿਰੋਹ ਦੇ ਮੈਂਬਰ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਖੋਹੇ ਮੋਬਾਈਲਾਂ ਦੀ ਵਿਕਰੀ ਕਰ ਰਹੇ ਹਨ, ਰੌਸ਼ਨ ਸਿੰਘ ਭੱਠਾ ਰੋਡ ਨੇੜੇ ਮੌਜੂਦ ਹੈ | ਜਿੱਥੇ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।"
0 Comments