*ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਹੋਏ ਇਕ ਨੌਜਵਾਨ ਨੂੰ ਕੀਤਾ ਕਾਬੂ*

*ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਹੋਏ ਇਕ ਨੌਜਵਾਨ ਨੂੰ ਕੀਤਾ ਕਾਬੂ* 
"ਜਲੰਧਰ, 24 ਜੂਨ, (ਵਿਜੈ ਕੁਮਾਰ ਰਮਨ) :- ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਸੁੱਚੀ ਪਿੰਡ 'ਚ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਹੋਏ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜੇਸ਼ ਅਰੋੜਾ ਨੇ ਦੱਸਿਆ ਕਿ ਥਾਣੇਦਾਰ ਸੋਮਨਾਥ ਨੂੰ ਸੂਚਨਾ ਮਿਲੀ ਸੀ ਕਿ ਸੁੱਚੀ ਪਿੰਡ 'ਚ ਇਕ ਨੌਜਵਾਨ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾ ਰਿਹਾ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਸੁੱਚੀ ਪਿੰਡ 'ਚ ਛਾਪਾਮਾਰੀ ਕਰ ਕੇ ਅਜੇ ਕੁਮਾਰ ਵਾਸੀ ਗਲੋਬ ਕਾਲੋਨੀ ਨੂੰ ਕਾਬੂ ਕਰ ਕੇ ਉਸ ਕੋਲੋਂ 2360 ਰੁਪਏ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਫੜੇ ਗਏ ਸੱਟੇਬਾਜ਼ ਖ਼ਿਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।"

Post a Comment

0 Comments