*ਥਾਣਾ ਪਤਾਰਾ ਦਾ ASI ਰਾਮ ਪ੍ਕਾਸ਼ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹਁਥੀਂ ਕਾਬੂ*

*ਥਾਣਾ ਪਤਾਰਾ ਦਾ ASI ਰਾਮ ਪ੍ਕਾਸ਼ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹਁਥੀਂ ਕਾਬੂ*
ਜਲੰਧਰ, 21 ਜੁਲਾਈ, (ਵਿਜੈ ਕੁਮਾਰ ਰਮਨ);- ਵਿਜੀਲੈਂਸ ਜਲੰਧਰ ਨੇ ਥਾਣਾ ਪਤਾਰਾ ਦੇ ਏ.ਐਸ.ਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਏਐਸਆਈ ਰਾਮ ਪ੍ਰਕਾਸ਼ ਵਾਸੀ ਜਲੰਧਰ ਵਜੋਂ ਹੋਈ ਹੈ। ਏਐਸਆਈ ਰਾਮ ਪ੍ਕਾਸ਼ ਨੇ ਲੜਾਈ-ਝਗੜੇ ਦਾ ਕੇਸ ਦਰਜ ਕੀਤਾ ਸੀ। ਕੇਸ ਚ ਨਾਮਜ਼ਦ ਮੁਲਜ਼ਮ ਜਸਵੀਰ ਸਿੰਘ ਨੂੰ ਕੇਸ ਵਿੱਚੋਂ ਕੱਢਣ ਲਈ ਉਸ ਕੋਲੋਂ 30 ਹਜ਼ਾਰ ਰੁਪਏ ਲੈਂਦੇ ਹੋਏ ਏ.ਐਸ.ਆਈ. ਰਾਮ ਪ੍ਕਾਸ਼ ਨੂੰ ਵਿਜੀਲੈਂਸ ਅਧਿਕਾਰੀਆ ਨੇ ਰੰਗੇ ਹਁਥੀ ਕਾਬੂ ਕਰ ਲਿਆ, ਅਧਿਕਾਰੀ ਦੇਰ ਰਾਤ ਤੱਕ ਪੁੱਛਗਿੱਛ ਵਿੱਚ ਲੱਗੇ ਹੋਏ ਸਨ।

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਵਾਸੀ ਪਿੰਡ ਬਁਲ਼ਾਂ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ 13 ਮਈ, 2022 ਨੂੰ ਥਾਣਾ ਪਤਾਰਾ ਵਿਖੇ ਗੁਰਪ੍ਰੀਤ ਸਿੰਘ ਅਤੇ ਹੋਰਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 323, 341, 149 ਤਹਿਤ ਕੇਸ ਦਰਜ ਕਰਵਾਇਆ ਸੀ ਅਤੇ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਦੂਜੀ ਧਿਰ ਵੱਲੋਂ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ। ਉਸਨੇ ਅੱਗੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦਾ ਭਰਾ ਅਮਨਪ੍ਰੀਤ ਸਿੰਘ 27-09-2022 ਨੂੰ ਉਸਦੇ ਡੇਅਰੀ ਫਾਰਮ ‘ਤੇ ਆਏ ਅਤੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬਾਅਦ ਗੁਰਪ੍ਰੀਤ ਸਿੰਘ ਨੇ ਉਸ (ਜਸਵੀਰ ਸਿੰਘ) ਅਤੇ ਉਸ ਦੇ ਲੜਕੇ ਜਸਤੇਜ ਸਿੰਘ ਵਿਰੁੱਧ ਥਾਣਾ ਪਤਾਰਾ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 326, 506, 148, 149 ਤਹਿਤ ਫਰਜ਼ੀ ਐਫ.ਆਈ.ਆਰ. ਨੰਬਰ 78 ਮਿਤੀ 5-10-2022 ਦਰਜ ਕਰਵਾ ਦਿੱਤੀ।

ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਆਪਣੇ ਪੋਤੇ ਜਸਤੇਜ ਸਿੰਘ ਵਿਰੁੱਧ ਦਰਜ ਕੀਤੇ ਗਏ ਫਰਜ਼ੀ ਕੇਸ ਵਿਰੁੱਧ ਐਸ.ਐਸ.ਪੀ. ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਦਫ਼ਤਰ ਵਿੱਚ ਦਰਖਾਸਤ ਦਿੱਤੀ ਕਿਉਂਕਿ ਉਸਦਾ ਪੋਤਾ 27-09-2022 ਨੂੰ ਕਾਲਜ ਗਿਆ ਹੋਇਆ ਸੀ।

ਇਸ ਦਰਖਾਸਤ 'ਤੇ ਏ.ਐਸ.ਆਈ ਰਾਮ ਪ੍ਰਕਾਸ਼ ਨੂੰ ਐਫ.ਆਈ.ਆਰ ਨੰਬਰ 78 ਮਿਤੀ 5-10-2022 ਦੀ ਤਫ਼ਤੀਸ਼ ਸੌਂਪੀ ਗਈ। ਮੁਲਜ਼ਮ ਏ.ਐਸ.ਆਈ. ਨੇ ਐਫ.ਆਈ.ਆਰ. ਵਿੱਚੋਂ ਜਸਤੇਜ ਦਾ ਨਾਮ ਕੱਢਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਪਰ ਵਾਰ-ਵਾਰ ਬੇਨਤੀ ਕਰਨ ’ਤੇ ਉਹ 30,000 ਰੁਪਏ ਲੈਣ ਲਈ ਮੰਨ ਗਿਆ। 

Post a Comment

0 Comments