ਜਲੰਧਰ, 30ਜੁਲਾਈ,(ਵਿਜੈ ਕੁਮਾਰ ਰਮਨ) : - ਜਲੰਧਰ -ਨਕੋਦਰ ਹਾਈਵੇਅ ’ਤੇ ਅਁਡਾ ਲਾਂਬੜਾ ਨੇੜੇ ਟਰੈਕਟਰ ਟਰਾਲੀ ਅਤੇ ਐਕਟਿਵਾ ਵਿਚਕਾਰ ਭਿਆਨਁਕ ਟੱਕਰ ਹੋ ਗਈ। ਹਾਦਸੇ ਵਿੱਚ ਐਕਟਿਵਾ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਥਾਣਾ ਲਾਂਬੜਾ ਦੇ ਇੰਚਾਰਜ ਅਮਨ ਸੈਣੀ ਨੇ ਦੱਸਿਆ ਕਿ ਉਨ੍ਹਾਂ ਟਰੈਕਟਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
0 Comments