*ਡੀਏਵੀ ਕਾਲਜ ਨੇੜੇ ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ*

*ਡੀਏਵੀ ਕਾਲਜ ਨੇੜੇ ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ*
ਜਲੰਧਰ, 04 ਜੁਲਾਈ,(ਵਿਜੈ ਕੁਮਾਰ ਰਮਨ):— ਮਹਾਨਗਰ ਦੇ ਡੀਏਵੀ ਕਾਲਜ ਨੇੜੇ ਰੇਲਵੇ ਲਾਈਨ 'ਤੇ ਮੰਗਲਵਾਰ ਦੁਪਹਿਰ ਨੂੰ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੇ ਸਰੀਰ ਦੇ ਅੰਗ ਕੱਟ ਕੇ ਵੱਖ-ਵੱਖ ਥਾਵਾਂ 'ਤੇ ਡਿੱਗ ਗਏ। ਜਿਸ ਤੋਂ ਬਾਅਦ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਦੂਜੇ ਪਾਸੇ ਮੌਕੇ 'ਤੇ ਪਹੁੰਚੀ ਜੀਆਰਪੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। 

Post a Comment

0 Comments