*ਫਗਵਾੜਾ ਦੇ ਨਜਦੀਕੀ ਪਿੰਡ ਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼* *ਇੱਕ ਦੀ ਹਾਲਤ ਗੰਭੀਰ ਸਿਵਲ ਹਸਪਤਾਲ ਜਲੰਧਰ ਵਿੱਚ ਦਾਖ਼ਲ*

*ਫਗਵਾੜਾ ਦੇ ਨਜਦੀਕੀ ਪਿੰਡ ਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼*

*ਇੱਕ ਦੀ ਹਾਲਤ ਗੰਭੀਰ ਸਿਵਲ ਹਸਪਤਾਲ ਜਲੰਧਰ ਵਿੱਚ ਦਾਖ਼ਲ*
ਜਲੰਧਰ, 02 ਅਗਸਤ (ਵਿਜੈ ਕੁਮਾਰ ਰਮਨ) :-  ਫਗਵਾੜਾ ਦੇ ਥਾਣਾ ਰਾਵਲਪਿੰਡੀ ਦੇ ਅਧੀਨ ਪੈਂਦੇ ਪਿੰਡ ਸੰਗਤਪੁਰ ਚ ਰਹਿਣ ਵਾਲੇ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਁਥੇ ਇਁਕ ਵਿਅਕਤੀ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੀੜਤ ਹਰਦੀਪ ਸਿੰਘ ਜਸਵਾਲ ਦੀ ਪਤਨੀ ਰੁਚੀ ਜਸਵਾਲ ਨੇ ਦੱਸਿਆ ਕਿ ਪਤੀ ਹਰਦੀਪ ਸਿੰਘ ਅਤੇ ਦੋ ਲੜਕੀਆਂ ਜਿਨ੍ਹਾਂ ਵਿੱਚ ਰੁਬਾਨੀ (12 ਸਾਲ), ਕੁਲਦੀਪ ਕੌਰ (9 ਸਾਲ) ਤੇ ਉਸਦੀ ਸਁਸ ਕੁਲਦੀਪ ਕੌਰ ਨੇ ਰਾਤ ਕਰੀਬ 10:30 ਵਜੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ 'ਤੇ ਅੱਜ ਸਵੇਰੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀਆਂ ਦੋ ਬੇਟੀਆਂ ਸਮੇਤ ਉਸ ਦੀ ਹਾਲਤ ਠੀਕ ਹੈ ਅਤੇ ਸਾਹ ਚੱਲ ਰਿਹਾ ਹੈ ਪਰ ਉਸ ਦੇ ਪਤੀ ਹਰਦੀਪ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।

ਉਸ ਦਾ ਅਜੇ ਇਲਾਜ ਚੱਲ ਰਿਹਾ ਹੈ।ਪਰਿਵਾਰਕ ਮੈਂਬਰ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ 'ਚ ਮਾਨਸਿਕ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।ਇਸ ਸਬੰਧੀ ਜਦੋਂ ਮੀਡੀਆ ਨਾਲ ਗੱਲ ਕੀਤੀ ਗਈ ਤਾਂ ਥਾਣਾ ਰਾਵਲਪਿੰਡੀ ਦੇ ਸਬ-ਇੰਸਪੈਕਟਰ ਹਜਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

 

Post a Comment

0 Comments