*ਜਲੰਧਰ-ਅ੍ਮਿਤਸਰ ਨੈਸ਼ਨਲ ਹਾਈਵੇ ਤੇ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਸੜਕ ਹਾਦਸਾ, ਇਕ ਦੀ ਮੌਤ*

*ਜਲੰਧਰ-ਅ੍ਮਿਤਸਰ ਨੈਸ਼ਨਲ ਹਾਈਵੇ ਤੇ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਸੜਕ ਹਾਦਸਾ, ਇਕ ਦੀ ਮੌਤ*
ਜਲੰਧਰ, 14 ਅਗਸਤ, (ਵਿਜੈ ਕੁਮਾਰ ਰਮਨ):- ਅੰਮ੍ਰਿਤਸਰ ਹਾਈਵੇ 'ਤੇ ਲੰਮਾ ਪਿੰਡ ਚੌਕ ਵਾਲੇ ਪੁਲ ਨੇੜੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ, ਜਦਕਿ ਹਾਦਸੇ 'ਚ ਬਾਈਕ ਸਵਾਰ ਦੀ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੀਤਾ ਰਾਣੀ ਪਤਨੀ ਯੋਗੇਸ਼ ਕੁਮਾਰ ਵਾਸੀ ਬਚਿੰਤ ਨਗਰ (ਰੇਰੂ ਪਿੰਡ) ਵਜੋਂ ਹੋਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਪੁੱਤਰ ਯੋਗੇਸ਼ ਕੁਮਾਰ ਵਾਸੀ ਬਚਿੰਤ ਨਗਰ ਨੇ ਦੱਸਿਆ ਕਿ ਉਹ ਆਪਣੀ ਮਾਂ ਨਾਲ ਪੀਏਪੀ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਜਿਉਂ ਹੀ ਇਹ ਲੰਮਾ ਪਿੰਡ ਫਲਾਈਓਵਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰ ਉਹ ਸੜਕ 'ਤੇ ਡਿੱਗ ਪਏ।

ਜਿਸ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਦੀ ਮਾਂ ਗੀਤਾ ਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮੌਕੇ ’ਤੇ ਪੁੱਜੀ। ਫਿਲਹਾਲ ਪੁਲਿਸ ਹਾਈਵੇਅ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

Post a Comment

0 Comments