*ਜਲੰਧਰ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫਿਰ ਲੱਗਾ ਵੱਡਾ ਝਟਕਾ, ਲਟਕੀ ਗ੍ਰਿਫਤਾਰੀ ਦੀ ਤਲਵਾਰ*

*ਜਲੰਧਰ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫਿਰ ਲੱਗਾ ਵੱਡਾ ਝਟਕਾ, ਲਟਕੀ ਗ੍ਰਿਫਤਾਰੀ ਦੀ ਤਲਵਾਰ*
ਜਲੰਧਰ,  16 ਅਗਸਤ,  (ਵਿਜੈ ਕੁਮਾਰ ਰਮਨ):-  ਜਲੰਧਰ ਵੈਸਟ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਰੱਦ ਕਰਨ ਵਿਰੁੱਧ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਹਾਲ ਹੀ ਵਿੱਚ ਸੀਜੇਐਮ ਅਮਿਤ ਗਰਗ ਨੇ ਸ਼ੀਤਲ ਅੰਗੁਰਾਲ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਆਪਣੇ ਹੁਕਮ ਵਿੱਚ ਸੀਜੇਐਮ ਨੇ ਲਿਖਿਆ ਸੀ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਵਿਧਾਇਕ ਸ਼ੀਤਲ ਅੰਗੁਰਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਪਰ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸ਼ੀਤਲ ਅੰਗੁਰਾਲ ਦੀ ਪਟੀਸ਼ਨ ਅਤੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਹੁਣ ਫਿਰ ਸ਼ੀਤਲ ਅੰਗੁਰਾਲ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਹੁਣ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਕੋਲ ਹਾਈ ਕੋਰਟ ਦਾ ਹੀ ਰਸਤਾ ਬਚਿਆ ਹੈ।

Post a Comment

0 Comments