*ਭੋਗਪੁਰ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਹੋਵੇਗਾ ਜਲਦ ਪੂਰਾ - ਜੀਤ ਲਾਲ ਭੱਟੀ*

*ਭੋਗਪੁਰ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਹੋਵੇਗਾ ਜਲਦ ਪੂਰਾ - ਜੀਤ ਲਾਲ ਭੱਟੀ*

(ਸੀਵਰੇਜ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਜੀਤ ਲਾਲ ਭੱਟੀ)
ਭੋਗਪੁਰ, 30 ਅਗਸਤ,(ਗੁਰਪ੍ਰੀਤ ਸਿੰਘ ਭੋਗਲ):- ਭੋਗਪੁਰ ਸ਼ਹਿਰ ਵਾਸੀਆਂ ਦੀ ਪਿਛਲੇ ਕਾਫੀ ਸਾਲਾ ਦੀ ਸ਼ਹਿਰ ਵਿਚ ਸੀਵਰੇਜ ਪਾਉਣ ਦੀ ਮੰਗ ਹੋਈ ਪੂਰੀ। ਆਮ ਆਦਮੀ ਪਾਰਟੀ ਆਦਮਪੁਰ ਦੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਨੇ ਗੱਲਬਾਤ ਦੌਰਾਨ ਦੱਸਿਆ ਪਿਛਲੇ ਕਾਫੀ ਦਿਨਾ ਤੋਂ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਉਨ੍ਹਾਂ ਵੱਲੋਂ ਸੀਵਰੇਜ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ ਤੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਸੀਵਰੇਜ ਦਾ ਕੰਮ ਕਾਫੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਸ਼ਹਿਰ ਵਿੱਚ ਪਿਛਲੇ ਕਾਫ਼ੀ ਸਾਲਾਂ ਤੋਂ ਜੋ ਪਾਣੀ ਦੇ ਨਿਕਾਸੀ ਦੀ ਸਮੱਸਿਆ ਸੀ ਉਹ ਜਲਦ ਖਤਮ ਹੋ ਜਾਵੇਗੀ। ਸ਼ਹਿਰ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਜੀਤ ਲਾਲ ਭੱਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵੱਲੋਂ ਸਾਡੀ ਮੰਗ ਨੂੰ ਪੂਰਾ ਕੀਤਾ ਗਿਆ ਤੇ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਕੰਮਾਂ ਤੋਂ ਕਾਫੀ ਖੁਸ਼ ਹਾਂ।

Post a Comment

0 Comments