ਚੰਡੀਗੜ੍ਹ, 01 ਸਤੰਬਰ, (ਵਿਜੈ ਕੁਮਾਰ ਰਮਨ):- ਪੰਜਾਬ ਦੇ 19 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਹੋਏ ਹਨ। ਨਾਲ ਹੀ ਐਡੀਸ਼ਨਲ ਚਾਰਜ ਵੀ ਦਿੱਤੇ ਗਏ ਹਨ। ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਤਹਿਸੀਲਦਾਰਾਂ ਤੋਂ ਬਤੌਰ ਜ਼ਿਲ੍ਹਾ ਮਾਲ ਅਫ਼ਸਰ ਪਦਉੱਨਤੀਆਂ ਹੋਣ ਕਾਰਨ ਤੇ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਇਹ ਬਦਲੀਆਂ ਕੀਤੀਆਂ ਗਈਆਂ ਹਨ।"
0 Comments