*66 ਫੁੱਟ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਜੇਡੀਏ ਨੇ ਚਲਾਇਆ ਪੀਲਾ ਪੰਜਾਂ*
ਜਲੰਧਰ, 01 ਸਤੰਬਰ, (ਵਿਜੈ ਕੁਮਾਰ ਰਮਨ) : - ਗੈਰ-ਕਾਨੂੰਨੀ ਉਸਾਰੀਆਂ ਤੇ ਨਜਾਇਜ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਜਲੰਧਰ ਡਿਵੈਲਪਮੈਂਟ ਅਥਾਰਟੀ (ਜੇ.ਡੀ.ਏ.) ਦੀ ਟੀਮ ਨੇ ਸ਼ੁੱਕਰਵਾਰ ਸਵੇਰੇ 9 ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ। ਪੁਲਸ ਫੋਰਸ ਦੀ ਮੌਜੂਦਗੀ 'ਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜਾ ਅਤੇ 66 ਫੁੱਟੀ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਇਹ ਅਭਿਆਨ ਚਲਾਇਆ ਗਿਆ। ਜੇ.ਡੀ.ਏ. ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ ਯੋਜਨਾਬੱਧ ਉਸਾਰੀਆਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਾਲੋਨੀਆਂ 'ਚ ਪਲਾਟ ਵੇਚ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ |ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ |
।ਉਨ੍ਹਾਂ ਕਿਹਾ ਕਿ ਜੇ.ਡੀ.ਏ. ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਣ-ਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜੇ.ਡੀ.ਏ. ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀ ਕਿਸੇ ਵੀ ਕਲੋਨੀ ਜਾਂ ਇਮਾਰਤ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
0 Comments