*ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਪੈਟਰਨ ਤੇ ਐਸ ਐਸ ਪੀ ਮੁੱਖਵਿੰਦਰ ਭੁੱਲਰ ਸੀਨੀਅਰ ਬਣੇ ਮੀਤ ਪ੍ਰਧਾਨ*
*ਹਾਕੀ ਦੀ ਤਰੱਕੀ 'ਚ ਸੁਰਜੀਤ ਹਾਕੀ ਸੁਸਾਇਟੀ ਦਾ ਅਹਿਮ ਯੋਗਦਾਨ-ਚਾਹਲ*
*ਸੁਰਜੀਤ ਹਾਕੀ ਟੂਰਨਾਮੈਂਟ ਨੇ ਦੇਸ਼ 'ਚ ਵੱਖਰੀ ਪਹਿਚਾਣ ਬਣਾਈ-ਭੁੱਲਰ*
(ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰ ਪੁਲਿਸ ਕਮਿਸ਼ਨਰ ਜਲੰਧਰ ਕੁਲਦੀਪ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਜਲੰਧਰ ਮੁੱਖਵਿੰਦਰ ਸਿੰਘ ਭੁੱਲਰ ਨੂੰ ਨਿਯੁਕਤੀ ਪੱਤਰ ਸੌਂਪਦੇ ਕਰਦੇ ਹੋਏ)
ਜਲੰਧਰ, 12 ਸਤੰਬਰ, (ਵਿਜੈ ਕੁਮਾਰ ਰਮਨ) :- ਦੇਸ਼ ਦੀ ਨਾਮੀ ਸੁਸਾਇਟੀ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਅੱਜ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਕੁਲਦੀਪ ਚਾਹਲ ਨੂੰ ਪੈਟਰਨ ਅਤੇ ਐਸ.ਐਸ.ਪੀ. (ਦਿਹਾਤੀ) ਜਲੰਧਰ ਮੁੱਖਵਿੰਦਰ ਸਿੰਘ ਭੁੱਲਰ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੱਖਵਿੰਦਰ ਪਾਲ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਤਾਪ, ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ, ਸਕੱਤਰ ਰਣਬੀਰ ਸਿੰਘ ਟੁੱਟ, ਅੰਤਰਰਾਸ਼ਟਰੀ ਖਿਡਾਰੀ ਹਰਿੰਦਰ ਸਿੰਘ ਗਿੱਲ, ਅਰਵਿੰਦਰ ਸਿੰਘ ਕੁਲਾਰ ਅਤੇ ਬਿੰਦਰ (ਸੋਫ਼ੀ ਪਿੰਡ) ਵੱਲੋਂ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਸ੍ਰੀ ਕੁਲਦੀਪ ਚਾਹਲ ਅਤੇ ਮੁੱਖਵਿੰਦਰ ਸਿੰਘ ਭੁੱਲਰ ਨੂੰ ਅਹੁਦੇ ਦਾ ਨਿਯੁਕਤੀ ਪੱਤਰ ਸੋਂਪਿਆ ਗਿਆ। ਇਸ ਮੌਕੇ ਕੁਲਦੀਪ ਚਾਹਲ ਪੁਲਿਸ ਕਮਿਸ਼ਨਰ ਜਲੰਧਰ ਨੇ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਸਮੂਹ ਮੈਂਬਰ ਜਿੱਥੇ ਪਿਛਲੇ 40 ਸਾਲਾਂ ਵਿਚ ਆਪਣੀ ਮਿਹਨਤ ਤੇ ਲਗਨ ਸਦਕਾ ਸੁਰਜੀਤ ਹਾਕੀ ਟੂਰਨਾਮੈਂਟ ਨੂੰ ਅੰਤਰਰਾਸ਼ਟਰੀ ਪੱਧਰ ਲੈ ਕੇ ਗਏ ਹਨ, ਉੱਥੇ ਉਹਨਾਂ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਉਲੰਪੀਅਨ ਸੁਰਜੀਤ ਸਿੰਘ ਦੇ ਨਾਮ ਨੂੰ ਵੀ ਅਮਰ ਕਰ ਦਿੱਤਾ ਹੈ । ਇਸੇ ਦੌਰਾਨ ਐਸ.ਐਸ.ਪੀ. (ਦਿਹਾਤੀ), ਜਲੰਧਰ ਮੁੱਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸੁਰਜੀਤ ਹਾਕੀ ਸੋਸਾਇਟੀ ਦਾ ਹਾਕੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ ਅਤੇ ਹੁਣ ਜਲੰਧਰ ਨੂੰ ਦੇਸ਼ ਦੇ ਨਾਮੀ ਸੁਰਜੀਤ ਹਾਕੀ ਟੂਰਨਾਂਮੈਂਟ ਕਰਕੇ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਾਸਤੇ ਵਧ ਚੜ੍ਹ ਕੇ ਸਹਿਯੋਗ ਦੇਵਾਂਗੇ।
0 Comments