*ਲੰਮਾ-ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਨਿਰਮਾਣ ਪ੍ਰਾਜੈਕਟ ਵਿੱਚ ਤੇਜ਼ੀ ਲਿਆਂਦੀ ਜਾਵੇ- ਐਮ.ਪੀ.ਸੁਸ਼ੀਲ ਰਿੰਕੂ*
*ਡਿਪਟੀ ਕਮਿਸ਼ਨਰ ਨੇ ਤੇਜ਼ੀ ਨਾਲ ਕੰਮ ਕਰਨ ਲਈ ਸਾਂਝੀ ਕਮੇਟੀ ਬਣਾਈ*
ਜਲੰਧਰ, 01 ਸਤੰਬਰ, (ਵਿਜੈ ਕੁਮਾਰ ਰਮਨ):- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਰਾਹਗੀਰਾਂ ਦੀ ਸੁਚਾਰੂ ਆਵਾਜਾਈ ਲਈ 5.6 ਕਿਲੋਮੀਟਰ ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਪ੍ਰਾਜੈਕਟ ਨੂੰ ਤੁਰੰਤ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਦੱਸਿਆ ਕਿ 27 ਕਰੋੜ ਰੁਪਏ ਦਾ ਲੰਮਾ ਪਿੰਡ-ਜੰਡੂਸਿੰਘਾ 4-ਵੇਅ ਪ੍ਰਾਜੈਕਟ ਸੂਬਾ ਸਰਕਾਰ ਅਤੇ ਸਬੰਧਤ ਵਿਭਾਗਾਂ ਵੱਲੋਂ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਲੰਧਰ ਸ਼ਹਿਰ ਨੂੰ ਆਉਣ-ਜਾਣ ਲਈ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਏਗਾ ਅਤੇ ਸਭ ਤੋਂ ਵੱਧ ਭੀੜ-ਭੜੱਕੇ ਵਾਲੇ ਰੂਟ ਲਈ ਬਦਲਵਾਂ ਰਸਤਾ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਵੱਡੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਲੋਕ ਸਭਾ ਮੈਂਬਰ ਪੀ.ਐਸ.ਪੀ.ਸੀ.ਐਲ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਤੋਂ ਬਿਜਲੀ ਦੇ ਖੰਭਿਆਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਇਸ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਰਕਮ ਪਹਿਲਾਂ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਟਰਾਂਸਫਰ ਕਰ ਦਿੱਤੀ ਗਈ ਹੈ।
ਇਸ ਮੌਕੇ ਸ਼੍ਰੀ ਰਿੰਕੂ ਲੱਧੇਵਾਲੀ ਆਰ.ਓ.ਬੀ. ਪ੍ਰੋਜੈਕਟ, ਆਦਮਪੁਰ ਫਲਾਈ ਓਵਰ, ਆਦਮਪੁਰ ਸਿਵਲ ਏਅਰਪੋਰਟ, ਕਮਿਊਨਿਟੀ ਹਾਲ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਯਤਨ ਕਰ ਰਹੀ ਹੈ ਅਤੇ ਇਹ ਪ੍ਰਾਜੈਕਟ ਸ਼ਹਿਰੀ ਵਿਕਾਸ ਦੇ ਰੁਝਾਨ ਨੂੰ ਬਦਲਣ ਵਿੱਚ ਸਹਾਈ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੀ.ਐਸ.ਪੀ.ਸੀ.ਐਲ., ਲੋਕ ਨਿਰਮਾਣ ਅਤੇ ਜੰਗਲਾਤ ਵਿਭਾਗ ਦੀਆਂ ਸਾਂਝੀਆਂ ਕਮੇਟੀਆਂ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ।
0 Comments