*ਗੁਰਾਇਆ ਚ ਮਿਲੀ ਨੋਜਵਾਨ ਦੀ ਲਾਸ਼
ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਸ਼ੰਕਾਂ*
ਜਲੰਧਰ, 10 ਸਤੰਬਰ, (ਵਿਜੈ ਕਮਾਰ ਰਮਨ):- ਗੁਰਾਇਆ ਦੇ ਨੈਸ਼ਨਲ ਹਾਈਵੇਅ 'ਤੇ ਸਥਿਤ ਨਿਊ ਮਾਰਕੀਟ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਦੀ ਭੇਤਭਰੀ ਹਾਲਤ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ। ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ | ਇਸ ਮੌਕੇ ਸਬ-ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਅਕਤੀ ਕੋਲੋਂ ਇਕ ਚਾਕੂ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਛਾਤੀ 'ਤੇ ਜ਼ਖਮਾਂ ਦੇ ਨਿਸ਼ਾਨ ਦੇਖ ਕੇ ਲੱਗਦਾ ਹੈ ਕਿ ਵਿਅਕਤੀ ਦੀ ਮੌਤ ਚਾਕੂ ਦੇ ਹਮਲੇ ਕਾਰਨ ਹੋਈ ਹੈ।
0 Comments