*ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੇ ਦਸ ਲੋਕ ਸਭਾ ਹਲਕਿਆਂ ਲਈ ਦੋ-ਦੋ ਇੰਚਾਰਜ ਨਿਯੁਕਤ ਕੀਤੇ*
*ਜਲੰਧਰ ਲੋਕ ਸਭਾ ਦੀ ਕਮਾਨ ਗੁਰਮੇਲ ਚੁੰਬਰ ਤੇ ਐਡਵੋਕੇਟ ਬਲਵਿੰਦਰ ਕੁਮਾਰ ਦੇ ਹਁਥਾਂ ਚ*
ਚੰਡੀਗੜ੍ਹ, 14 ਸਤੰਬਰ, (ਵਿਜੈ ਕੁਮਾਰ ਰਮਨ) :- ਬਸਪਾ ਦੀ ਕੇਂਦਰੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾ ਵਿਚ ਜਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਹਿਤ ਪੰਜਾਬ ਦੀਆਂ 10ਲੋਕ ਸਭਾ ਦੇ ਦੋ ਦੋ ਇੰਚਾਰਜ ਨਿਯੁਕਤ ਕੀਤੇ ਗਏ ਜਿਸ ਵਿੱਚ ਲੋਕ ਸਭਾ ਸ਼੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਵਿਧਾਇਕ ਡਾ ਨਛੱਤਰ ਸਿੰਘ, ਸ਼੍ਰੀ ਅਜੀਤ ਸਿੰਘ ਭੈਣੀ ਤੇ ਸ਼੍ਰੀ ਰਾਜਾ ਰਾਜਿੰਦਰ ਸਿੰਘ ਨਨਹੇੜੀਆਂ ਹੋਣਗੇ। ਜਲੰਧਰ ਲੋਕ ਸਭਾ ਦੇ ਇੰਚਾਰਜ ਸ਼੍ਰੀ ਗੁਰਮੇਲ ਚੁੰਬਰ ਤੇ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਹੁਸ਼ਿਆਰਪੁਰ ਲੋਕ ਸਭਾ ਦੇ ਇੰਚਾਰਜ ਸ਼੍ਰੀ ਗੁਰਲਾਲ ਸੈਲਾ ਤੇ ਚੌਧਰੀ ਗੁਰਨਾਮ ਸਿੰਘ ਹੋਣਗੇ। ਖੱਡੂਰ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼੍ਰੀ ਤਰਸੇਮ ਥਾਪਰ ਤੇ ਸ਼੍ਰੀ ਕੁਲਵਿੰਦਰ ਸਿੰਘ ਸਹੋਤਾ ਹੋਣਗੇ। ਫਿਰੋਜ਼ਪੁਰ ਲੋਕ ਸਭਾ ਦੇ ਇੰਚਾਰਜ ਸ਼੍ਰੀ ਓਮ ਪ੍ਰਕਾਸ਼ ਸਰੋਆ ਤੇ ਸੁਖਦੇਵ ਸਿੰਘ ਸ਼ੀਰਾ ਹੋਣਗੇ। ਫਰੀਦਕੋਟ ਲੋਕ ਸਭਾ ਦੇ ਇੰਚਾਰਜ ਸ਼੍ਰੀ ਗੁਰਬਖਸ਼ ਸਿੰਘ ਚੌਹਾਨ ਤੇ ਸ਼੍ਰੀ ਸੰਤ ਰਾਮ ਮੱਲੀਆਂ ਹੋਣਗੇ। ਬਠਿੰਡਾ ਲੋਕ ਸਭਾ ਦੇ ਇੰਚਾਰਜ ਸ਼੍ਰੀ ਕੁਲਦੀਪ ਸਿੰਘ ਸਰਦੂਲਗੜ੍ਹ ਤੇ ਸ਼੍ਰੀਮਤੀ ਮੀਨਾ ਰਾਣੀ ਹੋਣਗੇ। ਸੰਗਰੂਰ ਲੋਕ ਸਭਾ ਦੇ ਇੰਚਾਰਜ ਸ਼੍ਰੀ ਚਮਕੌਰ ਸਿੰਘ ਵੀਰ ਤੇ ਡਾ ਮੱਖਣ ਸਿੰਘ ਜੀ ਹੋਣਗੇ। ਪਟਿਆਲਾ ਲੋਕ ਸਭਾ ਦੇ ਇੰਚਾਰਜ ਸ਼੍ਰੀ ਬਲਦੇਵ ਸਿੰਘ ਮਹਿਰਾ ਤੇ ਸ਼੍ਰੀ ਜਗਜੀਤ ਸਿੰਘ ਛਰਬੜ ਹੋਣਗੇ। ਫ਼ਤਹਿਗੜ੍ਹ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼੍ਰੀ ਕੁਲਵੰਤ ਸਿੰਘ ਮਹਤੋ ਅਤੇ ਡਾ ਜਸਪ੍ਰੀਤ ਸਿੰਘ ਬੀਜਾ ਹੋਣਗੇ। ਸੰਗਠਨ ਦੀ ਮਜ਼ਬੂਤੀ ਲਈ ਲੋਕ ਸਭਾ ਗੁਰਦਾਸਪੁਰ ਤੇ ਸ਼੍ਰੀ ਅੰਮ੍ਰਿਤਸਰ ਵਿਖੇ ਕੋਆਰਡੀਨੇਟਰ ਸ਼੍ਰੀ ਗੁਰਨਾਮ ਚੌਧਰੀ ਜੀ ਹੋਣਗੇ।
0 Comments