*ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ*

*ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ* 
ਚੰਡੀਗੜ੍ਹ, 27 ਸਤੰਬਰ,  (ਵਿਜੈ ਕੁਮਾਰ ਰਮਨ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। 
        ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਉਸ ਦੇ ਪਟਿਆਲਾ ਸਥਿਤ ਘਰ 'ਤੇ ਛਾਪਾ ਮਾਰਿਆ ਪਰ ਕਰੀਬ ਅੱਧਾ ਘੰਟਾ ਘੰਟੀ ਵਜਾਉਣ ਦੇ ਬਾਵਜੂਦ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਵਿਜੀਲੈਂਸ ਟੀਮ ਖਾਲੀ ਹੱਥ ਪਰਤ ਗਈ। 

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੀ। ਸੱਤ ਮੈਂਬਰੀ ਟੀਮ ਵਿੱਚ ਦੋ ਮਹਿਲਾ ਅਧਿਕਾਰੀ ਵੀ ਸ਼ਾਮਲ ਸਨ। 
       ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ 2023 ਵਿੱਚ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਸੀ।"

Post a Comment

0 Comments