*ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਁਚ ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਇਲਾਕੇ 'ਚ ਫੈਲੀ ਸਨਸਨੀ*

*ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਁਚ ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਇਲਾਕੇ 'ਚ ਫੈਲੀ ਸਨਸਨੀ* 
ਜਲੰਧਰ, 28 ਸਤੰਬਰ,(ਵਿਜੈ ਕੁਮਾਰ ਰਮਨ) :- ਪਠਾਨਕੋਟ ਬਾਈਪਾਸ ਨੇੜੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਵੀਰੂ ਪੁੱਤਰ ਬਲਵੰਤ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੋਪਾਲ ਸਿੰਘ ਨੇ ਦੱਸਿਆ ਕਿ ਉਸਦਾ ਪਰਿਵਾਰ ਇੱਥੋਂ ਦੀ ਨੂਰਪੁਰ ਕਲੋਨੀ ਵਿੱਚ ਰਹਿੰਦਾ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਵੀਰੂ 26 ਤਰੀਕ ਤੋਂ ਲਾਪਤਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਵੀਰੂ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੱਚੇ ਹਨ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅੱਜ ਸਵੇਰੇ ਉਸ ਨੂੰ ਕਿਸੇ ਨੇ ਦੱਸਿਆ ਕਿ ਉਸ ਦੇ ਭਰਾ ਦੀ ਲਾਸ਼ ਧੋਗੜੀ ਰੋਡ ਸਥਿਁਤ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿੱਚ ਇੱਕ ਖਾਲੀ ਪਲਾਟ ਵਿੱਚ ਪਈ ਹੈ। ਜਿਸ ਤੋਂ ਬਾਅਦ ਜਦੋਂ ਉਹ ਜਾਂਚ ਕਰਨ ਲਈ ਉੱਥੇ ਪਹੁੰਚਿਆ ਤਾਂ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਫੁਁਲੀ ਹੋਈ ਸੀ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ।

ਪੁਲਸ ਥਾਣਾ ਡਵੀਜਨ ਨੰ ਅਧੀਨ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਵੀਰਵਾਰ ਦੁਪਹਿਰ ਇਕ ਖਾਲੀ ਪਲਾਟ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ।  ਮ੍ਰਿਤਕ ਦੀ ਪਛਾਣ ਬੀਰ ਸਿੰਘ ਵਾਸੀ ਸੁੰਦਰ ਨਗਰ ਵਜੋਂ ਹੋਈ ਹੈ।  ਲੋਕਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।ਏ.ਐਸ.ਆਈ ਮਨਜੀਤ ਰਾਮ ਨੇ ਮੌਕੇ 'ਤੇ ਪਹੁੰਚ ਕੇ ਦੱਸਿਆ ਕਿ ਮ੍ਰਿਤਕ 26 ਤਰੀਕ ਤੋਂ ਘਰੋਂ ਗਾਇਬ ਸੀ।  ਅਤੇ ਅੱਜ ਖਾਲੀ ਪਲਾਟ ਤੋਂ ਲ਼ਾਸ਼ ਮਿਲਣ ਨਾਲ ਇਹ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | 


Post a Comment

0 Comments