*ਹੋਟਲ ਵਿਚ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ*
ਜਲੰਧਰ, 29 ਸਤੰਬਰ, (ਵਿਜੈ ਕੁਮਾਰ ਰਮਨ) :- : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਕਾਨਪੁਰ ਨੇੜੇ ਹੋਟਲ ਵਿਚ ਵਲੈਤੀ ਵਿਁਚ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਹੋਟਲ 'ਚ ਕੰਮ ਕਰਦੇ ਕਰਿੰਦੇ ਨੇ ਦੱਸਿਆ ਕਿ 26 ਸਤੰਬਰ ਨੂੰ ਰਾਜਕੁਮਾਰ ਨਾਮਕ ਵਿਅਕਤੀ ਨੇ ਆ ਕੇ ਹੋਟਲ ਵਲੇਟੀ 'ਚ ਕਮਰਾ ਲੈ ਲਿਆ ਸੀ। ਅੱਜ ਕਰੀਬ 12 ਵਜੇ ਜਦੋਂ ਉਸ ਨੇ ਕਮਰੇ ਦਾ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਸ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਰਾਜ ਕੁਮਾਰ ਪੁੱਤਰ ਦਰਸ਼ਨ ਵਾਸੀ ਜ਼ਿੰਦਾ ਰੋਡ ਜਲੰਧਰ ਪੱਖੇ ਨਾਲ ਕੱਪੜੇ ਨਾਲ ਲਟਕ ਰਿਹਾ ਸੀ। ਉਸ ਨੇ ਮਾਲਕ ਨੂੰ ਦੱਸਿਆ ਤਾਂ ਉਸ ਨੇ ਥਾਣਾ ਮਕਸੂਦਾ ਦੀ ਪੁਲੀਸ ਨੂੰ ਸੂਚਿਤ ਕੀਤਾ ਅਤੇ ਐਸਐਚਓ ਸਿਕੰਦਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦੀ ਭਾਲ ਕੀਤੀ ਜਾ ਰਹੀ ਹੈ।
0 Comments