*ਨਗਰ ਨਿਗਮ ਕਮਿਸ਼ਨਰ ਵੱਲੋਂ ਸਿੱਧ ਬਾਬਾ ਸੋਡਲ ਮੇਲੇ ਤੇ ਲੰਗਰ ਲਾਉਣ ਵਾਲਿਆਂ ਲਈ ਹੁਕਮ ਕੀਤਾ ਜਾਰੀ, ਪੜੋ*

*ਨਗਰ ਨਿਗਮ ਕਮਿਸ਼ਨਰ ਵੱਲੋਂ ਸਿੱਧ ਬਾਬਾ ਸੋਡਲ ਮੇਲੇ ਤੇ ਲੰਗਰ ਲਾਉਣ ਵਾਲਿਆਂ ਲਈ ਹੁਕਮ ਕੀਤਾ ਜਾਰੀ, ਪੜੋ*  
ਜਲੰਧਰ, 07 ਸਤੰਬਰ, (ਵਿਜੈ ਕੁਮਾਰ ਰਮਨ) :-  ਉੱਤਰੀ ਭਾਰਤ ਦਾ ਪ੍ਸਿਁਧ ਮੇਲਾ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 27 ਤੇ 28 ਸਤੰਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨਿਗਮ ਕਮਿਸ਼ਨਰ ਡਾ: ਰਿਸ਼ੀਪਾਲ ਸਿੰਘ ਨੇ ਸੋਢਲ ਵਿਖੇ ਲੰਗਰ ਲਗਾਉਣ ਵਾਲੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਡਿਸਪੋਜ਼ੇਬਲ ਆਈਟਮਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਅਤੇ ਡਿਸਪੋਜ਼ੇਬਲ ਆਈਟਮਾਂ 'ਤੇ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸੋਢਲ ਮੇਲੇ ਵਿੱਚ ਸਾਰਿਆਂ ਨੂੰ ਲੰਗਰਾਂ ਆਦਿ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਨਿਗਮ ਇਸ ਮਾਮਲੇ 'ਚ ਮੁਹਿੰਮ ਚਲਾ ਕੇ ਪਲਾਸਟਿਕ ਕੈਰੀ ਬੈਗ ਆਦਿ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ।ਥੋਕ ਵਿਕਰੇਤਾਵਾਂ ਅਤੇ ਨਿਰਮਾਤਾਵਾਂ 'ਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਪਲਾਸਟਿਕ ਦੇ ਲਿਫਾਫਿਆਂ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਪਲਾਸਟਿਕ ਦੇ ਲਿਫਾਫੇ ਬਣਾਏ ਅਤੇ ਵੇਚੇ ਜਾ ਰਹੇ ਹਨ।ਸ਼ਹਿਰ ਦੇ ਕਈ ਦੁਕਾਨਦਾਰ ਪਲਾਸਟਿਕ ਦੇ ਲਿਫਾਫਿਆਂ ਦੀ ਅੰਨ੍ਹੇਵਾਹ ਵਰਤੋਂ ਕਰ ਰਹੇ ਹਨ।"
  

Post a Comment

0 Comments