*ਜਲੰਧਰ ਪੱਛਮੀ ਹਲਕੇ ਤੋਂ 'ਆਪ' ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹਾਈਕੋਰਟ ਤੋਂ ਮਿਲੀ ਵਁਡੀ ਰਾਹਤ*

*ਜਲੰਧਰ ਪੱਛਮੀ ਹਲਕੇ ਤੋਂ 'ਆਪ' ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹਾਈਕੋਰਟ ਤੋਂ ਮਿਲੀ ਵਁਡੀ ਰਾਹਤ*
ਚੰਡੀਗੜ੍ਹ/ਜਲੰਧਰ,  ਸਤੰਬਰ,  (ਵਿਜੈ ਕੁਮਾਰ ਰਮਨ):- ਪਿਛਲੇ ਕਈ ਸਾਲਾਂ ਤੋਂ   ਹਰਵਿੰਦਰ ਕੌਰ ਉਰਫ ਮਿੰਟੀ ਮਾਮਲੇ ਚ ਫਸੇ ਤੇ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਜਲੰਧਰ ਪੱਛਮੀ ਹਲਕੇ ਦੇ ਵਿਧਾਇਕ   ਸ਼ੀਤਲ ਅੰਗੁਰਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਮਾਮਲੇ 'ਚ ਸ਼ਰਤਾਂ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਗਿਆ ਸੀ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ 25,000 ਰੁਪਏ ਅਤੇ ਆਪਣਾ ਪਾਸਪੋਰਟ ਜਲੰਧਰ ਦੀ ਅਦਾਲਤ ਵਿੱਚ ਜਮ੍ਹਾ ਕਰਵਾਇਆ ਸੀ। ਦਰਅਸਲ ਜਲੰਧਰ ਦੀ ਅਦਾਲਤ ਨੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਸ਼ੀਤਲ ਅੰਗੁਰਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਇਸ ਮਾਮਲੇ ਸਬੰਧੀ ਸ਼ੀਤਲ ਅੰਗੁਰਾਲ ਕਾਫੀ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਦੱਸ ਦੇਈਏ ਕਿ 6 ਸਾਲ ਪਹਿਲਾਂ 18 ਮਈ 2017 ਨੂੰ ਹਰਵਿੰਦਰ ਕੌਰ ਉਰਫ ਮਿੰਟੀ ਨੇ ਭਾਜਪਾ ਨੇਤਾ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ, ਸ਼ੀਤਲ ਅੰਗੁਰਾਲ ਅਤੇ ਹੋਰਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਨੂੰ ਲੈ ਕੇ ਹੁਣ ਹਾਈਕੋਰਟ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

Post a Comment

0 Comments