*ਸੰਤ ਬਾਬਾ ਪ੍ਰੀਤਮ ਦਾਸ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਦਾ ਫਰੀ ਕੈਂਪ 22 ਅਕਤੂਬਰ ਨੂੰ*
*ਸੰਤ ਬਾਬਾ ਨਿਰਮਲ ਦਾਸ ਜੀ ਵਲੋਂ ਲੋਂੜਵੰਦ ਸੰਗਤਾਂ ਨੂੰ ਇਸ ਕੈਂਪ ਦਾ ਵਁਧ ਤੋਂ ਵਁਧ ਲਾਹਾ ਲੈਣ ਦੀ ਅਪੀਲ*
ਜਲੰਧਰ 18 ਅਕਤੂਬਰ (ਵਿਜੈ ਕੁਮਾਰ ਰਮਨ):- ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਪਿੰਡ ਰਾਏਪੁਰ ਰਸੂਲਪੁਰ ਜਲੰਧਰ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ:) ਪੰਜਾਬ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਸੰਤ ਬਾਬਾ ਪੂਰਨ ਸਿੰਘ ਜੀ ਕਰੀਚੋਵਾਲ ਵਾਲੇ ਅਤੇ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ ਰਸੂਲਪੁਰ ਜਲੰਧਰ ਵਾਲਿਆਂ ਦੀ ਮਿਁਠੀ ਅਤੇ ਨਿੱਘੀ ਯਾਦ ਵਿੱਚ ਅੱਖਾਂ ਦਾ ਫਰੀ ਕੈਂਪ 22 ਅਕਤੂਬਰ 2023 ਦਿੰਨ ਐਤਵਾਰ ਨੂੰ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਜੀ (ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ) ਅਤੇ ਸੰਗਤ ਏਡ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਸੰਤ ਬਾਬਾ ਨਿਰਮਲ ਦਾਸ ਜੀ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਮਨਦੀਪ ਸੂਦ ਅਤੇ ਅਮਨਦੀਪ ਔਜਲਾ ਅਤੇ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕਰਕੇ ਬਿੱਲਕੁਲ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਰ ਦਰਾਡੇ ਤੋਂ ਆਏ ਮਰੀਜ਼ਾਂ ਦੇ ਰਹਿਣ ਅਤੇ ਲੰਗਰ ਦਾ ਪ੍ਰਬੰਧ ਸੰਤ ਬਾਬਾ ਨਿਰਮਲ ਦਾਸ ਜੀ ਵਲੋਂ ਮੁਫਤ ਕੀਤਾ ਜਾਵੇਗਾ।
0 Comments