ਸਰ੍ਹੋਂ ਦੇ ਤੇਲ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ*

*ਸਰ੍ਹੋਂ ਦੇ ਤੇਲ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ*

ਜਲੰਧਰ, 15 ਅਕਤੂਬਰ, (ਵਿਜੈ ਕੁਮਾਰ ਰਮਨ):- ਜੰਡੂਸਿੰਘਾ ਨੇੜਲੇ ਪਿੰਡ ਕੰਗਣੀਵਾਲਾ ਵਿੱਚ ਸਰ੍ਹੋਂ ਦੇ ਤੇਲ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਵਿਕਾਸ ਅਗਰਵਾਲ ਨੇ ਦੱਸਿਆ ਕਿ ਅੱਜ ਸਵੇਰੇ ਕੰਮ ਦੌਰਾਨ ਉਨ੍ਹਾਂ ਦੇ ਸੁਪਰਵਾਈਜ਼ਰ ਨੇ ਉਨ੍ਹਾਂ ਨੂੰ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ 'ਚੋਂ 2 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।

ADV..

 
ਅਁਗ ਲਁਗੀ ਨੂੰ ਦੋ ਘੰਟੇ ਦਾ ਸਮਾਂ ਬੀਤਣ ਤੋਂ ਬਾਦ ਵੀ ਫਾਇਰ ਵਿਭਾਗ ਦੇ ਅਧਿਕਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਇਸ ਘਟਨਾ ਵਿੱਚ ਕਾਫੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

Post a Comment

0 Comments