ਜਲੰਧਰ, 05 ਅਕਤੂਬਰ, (ਵਿਜੈ ਕੁਮਾਰ ਰਮਨ) : - ਪੀਏਪੀ ਫਲਾਈਓਵਰ 'ਤੇ ਰੇਤ ਨਾਲ ਭਰੇ ਟਰੱਕ ਨੂੰ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਡਰਾਈਵਰ ਨੇ ਟਰੱਕ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਆਸਪਾਸ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਟਰੱਕ ਕਾਨਪੁਰ ਤੋਂ ਜਲੰਧਰ ਵੱਲ ਆ ਰਿਹਾ ਸੀ। ਇਸ ਦੌਰਾਨ ਸ਼ਾਰਟ ਸਰਕਟ ਕਾਰਨ ਟਰੱਕ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਮੇਂ ਸਿਰ ਅੱਗ 'ਤੇ ਕਾਬੂ ਪਾਇਆ। ਦੂਜੇ ਪਾਸੇ ਪੁਲੀਸ ਨੇ ਵੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਖੋਲ੍ਹ ਦਿੱਤਾ।
0 Comments