*ਜਲੰਧਰ ਬਰੇਕਿੰਗ ਨਿਊਜ਼ : ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਦਾ ਵੱਡਾ ਐਕਸ਼ਨ, ਕਈ ਸਾਬਕਾ ਕੌਂਸਲਰਾਂ ਨੂੰ ਪਾਰਟੀ 'ਚੋਂ ਕੱਢਿਆ*
ਜਲੰਧਰ, 14 ਅਕਤੂਬਰ,(ਵਿਜੈ ਕੁਮਾਰ ਰਮਨ):- ਜਲੰਧਰ ਨਿਊਜ਼ : ਜਲੰਧਰ ਤੋਂ ਵੱਡੀ ਖਬਰ ਹੈ। ਜਲੰਧਰ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਇਕ ਦਰਜਨ ਕਾਂਗਰਸੀ ਆਗੂਆਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਕੱਢੇ ਗਏ ਆਗੂਆਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਰਜਿੰਦਰ ਬੇਰੀ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਜਲੰਧਰ ਦੇ ਕਈ ਸਾਬਕਾ ਕੌਂਸਲਰਾਂ ਅਤੇ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਰਿਪੋਰਟ ਤਿੰਨ ਦਿਨ ਪਹਿਲਾਂ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਸੀ।
ਰਜਿੰਦਰ ਬੇਰੀ ਅਨੁਸਾਰ ਚੰਡੀਗੜ੍ਹ ਤੋਂ ਕੱਢੇ ਗਏ ਆਗੂਆਂ ਦੇ ਨਾਵਾਂ ਦੀ ਸੂਚੀ ਕੁਝ ਸਮੇਂ ਬਾਅਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿੰਦਿਆਂ ਪਾਰਟੀ ਵਿਰੁੱਧ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ADV...
ਦੱਸ ਦੇਈਏ ਕਿ ਅੱਜ ਸਵੇਰ ਤੋਂ ਹੀ ਖਬਰਾਂ ਆ ਰਹੀਆਂ ਹਨ ਕਿ ਜਲੰਧਰ ਦੇ ਸਾਬਕਾ ਮੇਅਰ ਸਮੇਤ ਕਈ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਣ ਜਾ ਰਹੇ ਹਨ, ਜਿਸ ਕਾਰਨ ਕਾਂਗਰਸ ਵਿੱਚ ਹਲਚਲ ਮਚ ਗਈ ਹੈ। ਇਸ ਵੇਲੇ ਚੰਡੀਗੜ੍ਹ ਤੋਂ ਲੈ ਕੇ ਜਲੰਧਰ ਤੱਕ ਸਿਆਸਤ ਗਰਮਾਈ ਹੋਈ ਹੈ।
0 Comments