*ਜਲੰਧਰ 'ਚ ਅਣਪਛਾਤੇ ਹਮਲਾਵਰਾਂ ਨੇ ਮਾਂ-ਧੀ ਦੀ ਗੋਲੀਆਂ ਮਾਰ ਕੇ ਕੀਤਾ ਕਤਲ*
ਜਲੰਧਰ, 17 ਅਕਤੂਬਰ, (ਵਿਜੈ ਕੁਮਾਰ ਰਮਨ):- ਇਸ ਸਮੇਂ ਦੀ ਵੱਡੀ ਖਬਰ ਜਲੰਧਰ ਦਿਹਾਤੀ ਤੋਂ ਸਾਹਮਣੇ ਆ ਰਹੀ ਹੈ। ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਂ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਸ਼ਤਿਹਾਰ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਤਾਰਾ ਇਲਾਕੇ 'ਚ ਪੈਂਦੇ ਪਿੰਡ ਭੋਜੋਵਾਲ ਦੇ ਨਾਲ ਲੱਗਦੀ ਕਲੋਨੀ ਅਮਰ ਨਗਰ 'ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਘਰ 'ਚ ਬੈਠੀ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸਪੀ ਮਨਪ੍ਰੀਤ ਸਿੰਘ ਢਿੱਲੋਂ ਜਾਂਚ ਲਈ ਮੌਕੇ ’ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਹੈ।
ਇਸ਼ਤਿਹਾਰ
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਤਲ ਦਾ ਦੋਸ਼ ਵਿਦੇਸ਼ 'ਚ ਰਹਿੰਦੇ ਜਵਾਈ 'ਤੇ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਇਹ ਹਮਲਾ ਅਮਰੀਕਾ ਰਹਿੰਦੇ ਉਸ ਦੇ ਜਵਾਈ ਜਸਪ੍ਰੀਤ ਜੱਸਾ ਨੇ ਕੀਤਾ ਹੈ। ਪੁਲੀਸ ਨੇ ਮੁਲਜ਼ਮ ਜਵਾਈ, ਵਾਸੀ ਗੜ੍ਹਸ਼ੰਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
0 Comments