*ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ MP ਸੁਸ਼ੀਲ ਰਿੰਕੂ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀ ਕਿਹਾ? ਪੜੋ*

*ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ MP   ਸੁਸ਼ੀਲ ਰਿੰਕੂ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀ ਕਿਹਾ? ਪੜੋ*
ਜਲੰਧਰ, 06 ਅਕਤੁਬਰ, (ਵਿਜੈ ਕੁਮਾਰ ਰਮਨ) : ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ 'ਆਪ' ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ 'ਆਪ' ਵਿਧਾਇਕ ਰਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੰਸਦ ਮੈਂਬਰ ਅਤੇ ਨਗਰ ਨਿਗਮ ਮੰਤਰੀ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਭਾਜਪਾ ਦਾ ਤਾਨਾਸ਼ਾਹੀ ਰਵੱਈਆ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਬੇਡਕਰ ਚੌਕ ਵਿੱਚ ਧਰਨਾ ਦਿੱਤਾ। ਜਦੋਂਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ  ਭਾਜਪਾ ਸਰਕਾਰ ਬੁੱਖਲਾਹਟ ਵਿੱਚ ਹੈ।ਉਨ੍ਹਾਂ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਕਾਰਵਾਈ ਲੋਕ ਸਭਾ 2024 ਦੀਆਂ ਚੋਣਾਂ 'ਚ ਹੋਈ ਹਾਰ ਅਤੇ 'ਆਪ' ਪਾਰਟੀ ਨੂੰ ਲੋਕਾਂ ਦੇ ਸਮਰਥਨ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵੱਲੋਂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ ਕੱਲ੍ਹ ਚੰਡੀਗੜ੍ਹ ਵਿੱਚ ਵੀ ‘ਆਪ’ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਜਿੱਥੇ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।

ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ (4 ਅਕਤੂਬਰ) ਨੂੰ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਜਿੱਥੇ ਵੀਰਵਾਰ ਨੂੰ ਰਾਊਜ਼ ਐਵੇਨਿਊ ਕੋਰਟ ਨੇ ਸੰਜੇ ਸਿੰਘ ਨੂੰ 5 ਦਿਨ ਦੇ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੰਜੇ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਸ਼ਵਾਸਪਾਤਰ ਹਨ। ਇਸ ਲਈ ਉਸ ਦੀ ਗ੍ਰਿਫ਼ਤਾਰੀ ਕਾਰਨ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

Post a Comment

0 Comments