*ਡਿਪਟੀ ਕਮਿਸ਼ਨਰ ਨੇ 69 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ*
ਜਲੰਧਰ, 11 ਦਸੰਬਰ, (ਵਿਜੈ ਕੁਮਾਰ ਰਮਨ) : - ਡਿਪਟੀ ਕਮਿਸ਼ਨਰ ਵਿਸੇਸ ਸਾਰੰਗਲ ਨੇ 69 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਕਿਹਾ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਟਵਾਰੀ ਕਿਸੇ ਵੀ ਜ਼ਿਲ੍ਹੇ ਦੇ ਮਾਲ ਪ੍ਰਸ਼ਾਸਨ ਦੀ ਨੀਂਹ ਹੁੰਦੇ ਹਨ। ਸ੍ਰੀ ਸਾਰੰਗਲ ਨੇ ਨਵੇਂ ਪਟਵਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।ਸ੍ਰੀ ਸਾਰੰਗਲ ਨੇ ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਨੂੰ 15 ਮਹੀਨੇ ਦੀ ਸਿਖਲਾਈ ਪੂਰੀ ਕਰਨ ਉਪਰੰਤ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਮਾਲ ਵਿਭਾਗ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਹੋਵੇਗਾ, ਜਿਸ ਦਾ ਸਿੱਧਾ ਲਾਭ ਲੋਕਾਂ ਨੂੰ ਮਿਲੇਗਾ।
0 Comments