*ਲੁਧਿਆਣਾ ਵਿੱਚ ਚਾਰ ਸਾਲ ਦੀ ਬੱਚੀ ਦਾ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕਤਲ*
ਲੁਧਿਆਣਾ, 29 ਦਸੰਬਰ, (ਵਿਜੈ ਕੁਮਾਰ ਰਮਨ) :- ਪੰਜਾਬ ਵਿੱਚ ਅਪਰਾਧ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਦੌਰਾਨ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਹੈ ਕਿ ਪੰਜਾਬ ਦੇ ਲੁਧਿਆਣਾ ਵਿੱਚ ਹੁਣ ਇੱਕ ਚਾਰ ਸਾਲ ਦੀ ਬੱਚੀ ਦਾ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਡਾਬੇ 'ਚ ਰਹਿਣ ਵਾਲੀ ਲੜਕੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕੀਤਾ ਅਤੇ ਫਿਰ ਕਤਲ ਕਰ ਦਿੱਤਾ। ਦੋਸ਼ੀ ਲਾਸ਼ ਨੂੰ ਕਮਰੇ ਦੇ ਬੈੱਡ 'ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਦੇਰ ਸ਼ਾਮ ਜਦੋਂ ਪਰਿਵਾਰ ਵੱਲੋਂ ਲੜਕੀ ਦੀ ਭਾਲ ਕੀਤੀ ਗਈ ਤਾਂ ਉਸ ਦੀ ਲਾਸ਼ ਗੁਆਂਢੀ ਦੇ ਕਮਰੇ ਵਿੱਚ ਪਈ ਮਿਲੀ।
ਇਸ ਤੋਂ ਬਾਅਦ ਥਾਣਾ ਡਾਬਾ ਦੇ ਸਾਰੇ ਉੱਚ ਅਧਿਕਾਰੀ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਦਰਅਸਲ ਬਾਪੂ ਮਾਰਕੀਟ ਦੇ ਕੋਲ ਰਹਿਣ ਵਾਲੀ ਚਾਰ ਸਾਲ ਦੀ ਬੱਚੀ ਸਵੇਰੇ ਘਰ ਦੇ ਬਾਹਰ ਖੇਡ ਰਹੀ ਸੀ।
ਅਚਾਨਕ ਉਹ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਲੜਕੀ ਨੂੰ ਆਖਰੀ ਵਾਰ ਗੁਆਂਢ 'ਚ ਰਹਿਣ ਵਾਲੇ ਵਿਅਕਤੀ ਨਾਲ ਦੇਖਿਆ ਗਿਆ ਸੀ।
ਜਦੋਂ ਉਸ ਦੇ ਕਮਰੇ ਵਿਚ ਗਏ ਤਾਂ ਕਮਰੇ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਨੌਜਵਾਨ ਉਥੇ ਨਹੀਂ ਸੀ। ਜਦੋਂ ਉਸ ਦਾ ਕਮਰਾ ਖੋਲ੍ਹਿਆ ਗਿਆ ਤਾਂ ਅੰਦਰ ਬੈੱਡ 'ਤੇ ਲੜਕੀ ਦੀ ਅੱਧ ਨੰਗੀ ਲਾਸ਼ ਪਈ ਸੀ। ਸੂਤਰਾਂ ਮੁਤਾਬਕ ਮੁਲਜ਼ਮਾਂ ਨੇ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋ ਗਿਆ।
0 Comments