*ਐਸਟੀਐਫ ਦੀ ਟੀਮ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ ਸਵਿਫਟ ਕਾਰ ਸਮੇਤ 2 ਨਸ਼ਾ ਤਸਕਰ ਕਾਬੂ*

*ਐਸਟੀਐਫ ਦੀ ਟੀਮ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ ਸਵਿਫਟ ਕਾਰ ਸਮੇਤ 2 ਨਸ਼ਾ ਤਸਕਰ ਕਾਬੂ*
ਜਲੰਧਰ, 11 ਜਨਵਰੀ,  (ਵਿਜੈ ਕੁਮਾਰ ਰਮਨ):--  ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਐਸਟੀਐਫ ਦੀ ਟੀਮ ਨੇ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਹੈਰੋਇਨ ਅਤੇ ਸਵਿਫ਼ਟ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਕੇਸ਼ਾ ਅਤੇ ਜਗਰੂਪ ਸਿੰਘ ਉਰਫ਼ ਰੂਪ ਵਜੋਂ ਹੋਈ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਐਸਟੀਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਏਆਈਜੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪਠਾਨਕੋਟ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਆਦਿ ਲਿਆਉਂਦੇ ਸਨ ਅਤੇ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੋਆਬਾ ਅਤੇ ਲੁਧਿਆਣਾ ਦੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਦੇ ਸਨ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਾਕੇਸ਼ ਕੁਮਾਰ ਉਰਫ਼ ਕੇਸ਼ਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਵੀ ਉਸ ਕੋਲੋਂ 4 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਹ ਇਸ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਜਦੋਂਕਿ ਅਦਾਲਤ ਨੇ ਉਸ ਨੂੰ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਜਦੋਂਕਿ ਦੂਜੇ ਮੁਲਜ਼ਮ ਜਗਰੂਪ ਸਿੰਘ ਉਰਫ਼ ਰੂਪ ਖ਼ਿਲਾਫ਼ ਅਜੇ ਤੱਕ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Post a Comment

0 Comments