*ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ ਦਾ ਗੋਲੀ ਮਾਰ ਕੇ ਕੀਤਾ ਸੀ ਕਤਲ, ਦੋਸ਼ੀ ਗ੍ਰਿਫਤਾਰ,*
ਜਲੰਧਰ, 04 ਜਨਵਰੀ, (ਵਿਜੈ ਕੁਮਾਰ ਰਮਨ):- ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ ਦੀ ਮੌਤ ਸਬੰਧੀ ਪੁਲਿਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ
ਡੀਐਸਪੀ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਟੋ ਚਾਲਕ ਵਿਜੈ ਕੁਮਾਰ ਵਾਸੀ ਲਾਂਬੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਸਰਕਾਰੀ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਡੀਐਸਪੀ, ਆਟੋ ਚਾਲਕ ਨੇ ਆਪਣੇ ਮਾਮੇ ਦੇ ਢਾਬੇ ’ਤੇ ਸ਼ਰਾਬ ਪੀਤੀ। ਜਿਸ ਤੋਂ ਬਾਅਦ ਉਸ ਨੇ ਆਟੋ ਚਾਲਕ ਨੂੰ ਉਸ ਦੇ ਘਰ ਪਿੰਡ ਖੋਜੇਵਾਲ (ਜ਼ਿਲ੍ਹਾ ਕਪੂਰਥਲਾ) ਛੱਡਣ ਲਈ ਕਿਹਾ। ਇਸ ਦੌਰਾਨ ਆਟੋ ਚਾਲਕ ਨੇ ਮਨ੍ਹਾ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ।

ਜਿਸ ਤੋਂ ਬਾਅਦ ਝਗੜੇ ਦੌਰਾਨ ਆਟੋ ਚਾਲਕ ਨੇ ਗੁੱਸੇ ਵਿੱਚ ਆ ਕੇ ਡੀਐਸਪੀ ਨੂੰ ਗੋਲੀ ਮਾਰ ਦਿੱਤੀ। ਗੋਲੀ ਡੀਐਸਪੀ ਦੇ ਮੱਥੇ ’ਤੇ ਲੱਗੀ। ਇਸ ਘਟਨਾ ਵਿੱਚ ਡੀਐਸਪੀ ਦੀ ਮੌਤ ਹੋ ਗਈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਭੇਤ ਨੂੰ ਸੁਲਝਾਉਣ ਲਈ ਸੀਆਈਏ ਸਟਾਫ਼, ਕਰਾਈਮ ਬਰਾਂਚ ਅਤੇ ਸਪੈਸ਼ਲ ਸੈੱਲ ਦੀ ਟੀਮ ਬੱਸ ਸਟੈਂਡ ਤੋਂ ਵਰਕਸ਼ਾਪ ਚੌਕ ਤੱਕ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਕੈਨ ਕਰਨ ਮਗਰੋਂ ਕਪੂਰਥਲਾ ਚੌਕ ਸਥਿਤ ਢਾਬੇ ’ਤੇ ਪੁੱਜੀ ਜਿੱਥੇ ਡੀਐਸਪੀ ਨੇ ਰਾਤ ਵੇਲੇ ਸ਼ਰਾਬ ਪੀਤੀ ਸੀ। ਸੀ. ਜਿਸ ਤੋਂ ਬਾਅਦ ਉਨ੍ਹਾਂ ਆਟੋ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ ਆਟੋ ਚਾਲਕ ਨੇ ਆਪਣਾ ਜੁਰਮ ਕਬੂਲ ਕਰ ਲਿਆ।
0 Comments