*ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਕਲਾਂ ਦੇ ਸਾਬਕਾ ਸਰਪੰਚ ਸੰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ*
ਹੁਸ਼ਿਆਰਪੁਰ, 04 ਜਨਵਰੀ, (ਵਿਜੈ ਕੁਮਾਰ ਰਮਨ):- ਪੰਜਾਬ ਦੇ ਹੁਸ਼ਿਆਰਪੁਰ ਵਿੱਚ ਵੀਰਵਾਰ ਸਵੇਰੇ ਬਸਪਾ ਨੇਤਾ ਤੇ ਪਿੰਡ ਡਡਿਆਣਾ ਕਲਾਂ ਦੇ ਸਾਬਕਾ ਸਰਪੰਚ ਸੰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱਡਾ ਦੁਸਾੜਕਾ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਕਾਜਲ ਨੂੰ ਗੋਲੀ ਮਾਰ ਦਿੱਤੀ।
ਸੰਦੀਪ ਸਿੰਘ ਕਾਜਲ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦਾ ਕਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਸੰਦੀਪ ਸਿੰਘ ਬਹੁਜਨ ਸਮਾਜ ਪਾਰਟੀ ਦੇ ਆਗੂ ਸਨ। ਉਸ ਦੇ ਕਤਲ ਦੀ ਖਬਰ ਤੋਂ ਬਾਅਦ ਗੁੱਸੇ 'ਚ ਆਏ ਬਸਪਾ ਵਰਕਰਾਂ ਨੇ ਸ਼ਹਿਰ 'ਚ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ।
0 Comments