*ਜਲੰਧਰ 'ਚ ਸਵਾਈਨ ਫਲੂ ਦਸਤਕ, ਮਰੀਜ਼ ਮਿਲਣ ਤੋਂ ਬਾਅਦ ਸਿਹਤ ਵਿਭਾਗ 'ਚ ਮਁਚਿਆ ਹੜਕੰਪ*

*ਜਲੰਧਰ 'ਚ ਸਵਾਈਨ ਫਲੂ ਦਸਤਕ, ਮਰੀਜ਼ ਮਿਲਣ ਤੋਂ ਬਾਅਦ ਸਿਹਤ ਵਿਭਾਗ 'ਚ ਮਁਚਿਆ ਹੜਕੰਪ*
ਜਲੰਧਰ, 05 ਜਨਵਰੀ,  (ਵਿਜੈ ਕੁਮਾਰ ਰਮਨ)  : --  ਜਿਁਥੇ ਇਁਕ ਪਾਸੇ ਪੂਰੇ ਵਿਸ਼ਵ ਦੇ ਨਾਲ-ਨਾਲ ਭਾਰਤ ਦੇਸ਼ ਵਿੱਚ ਕੋਰੋਨਾ ਦੇ ਨਵੇਂ ਰੂਪ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੰਜਾਬ 'ਚ ਸਵਾਈਨ ਫਲੂ ਦੀ ਆਮਦ ਨੂੰ ਲੈ ਕੇ ਸਿਹਤ ਵਿਭਾਗ ਅਲਰਟ ਮੋਡ 'ਤੇ ਹੈ। ਇਸ ਦੌਰਾਨ ਜਲੰਧਰ 'ਚ ਸਵਾਈਨ ਫਲੂ ਦਾ ਪਾਜ਼ੇਟਿਵ ਮਰੀਜ਼ ਮਿਲਣ ਤੋਂ ਬਾਅਦ ਸਿਹਤ ਵਿਭਾਗ 'ਚ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 28 ਸਾਲਾ ਲੜਕੀ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ। ਪਤਾ ਲੱਗਾ ਹੈ ਕਿ ਉਕਤ ਲੜਕੀ ਕਾਜ਼ੀ ਮੰਡੀ ਦੀ ਵਸਨੀਕ ਹੈ ਅਤੇ ਪਿਛਲੇ ਇੱਕ ਮਹੀਨੇ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 30 ਦਸੰਬਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ। ਪਰ ਅਗਲੇ ਦਿਨ ਉਸ ਦੀ ਸਿਹਤ ਫਿਰ ਵਿਗੜ ਗਈ। ਜਿਸਦੇ ਬਾਅਦ ਪਰਿਵਾਰ ਵਾਲਿਆਂ ਨੇ ਉਸਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉਸ ਦੀ ਵਿਗੜਦੀ ਸਿਹਤ ਕਾਰਨ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਨਵੇਂ ਸਾਲ ਵਾਲੇ ਦਿਨ ਦੁਬਾਰਾ ਪੀਜੀਆਈ ਵਿੱਚ ਦਾਖ਼ਲ ਕਰਵਾਉਣ ਲਈ ਲੈ ਗਏ। ਜਿਸ ਤੋਂ ਬਾਅਦ ਲੜਕੀ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ।

Post a Comment

0 Comments