*ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਦੋਸ਼ੀ ਗ੍ਰਿਫਤਾਰ*
*ਕੋਰੀਅਰ ਕੰਪਨੀ ਦਾ ਸੰਚਾਲਕ ਅਤੇ 2 ਕਿਲੋ ਅਫੀਮ ਸਮੇਤ 8 ਹਥਿਆਰ ਬਰਾਮਦ*
ਜਲੰਧਰ, 24 ਮਾਰਚ, (ਵਿਜੈ ਕੁਮਾਰ ਰਮਨ):- ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀਆਂ ਹਦਾਇਤਾਂ 'ਤੇ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਸੰਗਠਿਤ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਂਚ ਤੋਂ ਬਾਅਦ ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਨਵੇਂ ਖੁਲਾਸੇ ਦੇ ਨਾਲ-ਨਾਲ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ 4 ਮੁਲਜ਼ਮਾਂ ਕੋਲੋਂ ਪੁਲੀਸ ਨੇ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਹਨ। ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਤੱਕ ਪਹੁੰਚ ਗਈ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਕੋਰੀਅਰ ਦੀ ਆੜ ਵਿੱਚ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰਨ ਵਾਲੀ ਇੱਕ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਇਸ ਖੇਪ ਵਿੱਚੋਂ ਬਰਾਮਦ ਹੋਈ ਕੁੱਲ ਅਫੀਮ 29 ਕਿਲੋ ਹੋ ਗਈ ਹੈ।
0 Comments