*ਅੰਤਰਰਾਜੀ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਦੋ ਨਸ਼ਾਂ ਤਸਕਰ ਗ੍ਰਿਫ਼ਤਾਰ, 2.5 ਕਿਲੋ ਅਫੀਮ, 2.25 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ*

*ਅੰਤਰਰਾਜੀ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਦੋ ਨਸ਼ਾਂ ਤਸਕਰ ਗ੍ਰਿਫ਼ਤਾਰ, 2.5 ਕਿਲੋ ਅਫੀਮ, 2.25 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ*

ਜਲੰਧਰ, 19 ਮਾਰਚ, (ਵਿਜੈ ਕੁਮਾਰ ਰਮਨ):- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਜੀ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 2.5 ਕਿਲੋ ਅਫੀਮ, 2.25 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਰਾਮਾ ਮੰਡੀ ਪੁਲੀਸ ਨੇ ਕਮਲ ਵਿਹਾਰ ਵਿੱਚ ਚੈਕਿੰਗ ਦੌਰਾਨ ਸੂਰਿਆ ਐਨਕਲੇਵ ਵੱਲੋਂ ਇੱਕ ਕਾਰ ਆਉਂਦੀ ਦੇਖੀ।  ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਦੇਖ ਕੇ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਕਾਰ ਦਾ ਪਿੱਛਾ ਕਰਕੇ ਉਸ ਦੀ ਜਾਂਚ ਸ਼ੁਰੂ ਕਰ ਦਿੱਤੀ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮਨਦੀਪ ਨੰਗਲ ਪੁੱਤਰ ਬਲਵੀਰ ਸਿੰਘ ਵਾਸੀ ਸੰਤੋਖਪੁਰਾ ਜਲੰਧਰ ਤੋਂ 1 ਕਿਲੋ ਅਫੀਮ ਅਤੇ ਹਰਜਿੰਦਰ ਸਿੰਘ ਉਰਫ ਮੇਜਰ ਪੁੱਤਰ ਚਰਨ ਸਿੰਘ ਵਾਸੀ ਪਿੰਡ ਬੋਜਾ, ਥਾਣਾ ਘੁਮਾਣ, ਗੁਰਦਾਸਪੁਰ ਪਾਸੋਂ 1.5 ਕਿਲੋ ਅਫੀਮ ਬਰਾਮਦ ਹੋਈ।  ਉਨ੍ਹਾਂ ਦੱਸਿਆ ਕਿ ਹੁੰਡਈ ਆਈ20 ਕਾਰ ਸਮੇਤ 2.25 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।  ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਹਰਜਿੰਦਰ ਸਿੰਘ ਝਾਰਖੰਡ ਤੋਂ 90 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਲਿਆ ਕੇ ਇਥੇ 1.10 ਤੋਂ 1.30 ਲੱਖ ਰੁਪਏ ਵਿਚ ਵੇਚਦਾ ਸੀ।

ਇਸੇ ਤਰ੍ਹਾਂ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮਨਦੀਪ ਨੰਗਲ ਨੇ ਹਰਜਿੰਦਰ ਤੋਂ 1.10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਅਤੇ ਫਿਰ 1.70 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੂਜੇ ਸਪਲਾਇਰਾਂ ਨੂੰ ਵੇਚ ਦਿੱਤੀ।  ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ 18-03-24 ਨੂੰ ਐਨ.ਡੀ.ਪੀ.ਐਸ ਐਕਟ 18-61-85 ਤਹਿਤ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।  ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Post a Comment

0 Comments