*ਏ.ਸੀ.ਪੀ ਨੌਰਥ ਦਮਨਵੀਰ ਸਿੰਘ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੀ ਅਪੀਲ*
ਜਲੰਧਰ, 26 ਮਾਰਚ, ( ਵਿਜੈ ਕੁਮਾਰ ਰਮਨ):- ਕਮਿਸ਼ਨਰੇਟ ਪੁਲਿਸ ਜਲੰਧਰ ਏ.ਸੀ.ਪੀ ਉੱਤਰੀ ਦਮਨਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲੋਕਾਂ ਨੂੰ ਆਪਣੇ ਹਥਿਆਰ ਸਬੰਧਤ ਥਾਣੇ ਅਤੇ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਅਤੇ ਸ਼ਿਕਾਇਤ ਦਰਜ ਕਰਵਾਉਣ ਲਈ ਹਲਕਾ ਉੱਤਰੀ ਦੇ ਸਬੰਧਤ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜੇਕਰ ਕੋਈ ਵਿਅਕਤੀ ਅਸਲਾ ਜਮ੍ਹਾ ਨਹੀਂ ਕਰਵਾਉਂਦਾ ਤਾਂ ਲਾਇਸੈਂਸ ਰੱਦ ਕਰਨ ਤੋਂ ਇਲਾਵਾ ਕੇਸ ਵੀ ਦਰਜ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਹਲਕਾ ਉੱਤਰੀ ਅਧੀਨ ਪੈਂਦੇ ਸਾਰੇ ਥਾਣਿਆਂ ਅਤੇ ਚੌਕੀਆਂ ਨਾਲ ਫੋਨ 'ਤੇ ਸੰਪਰਕ ਕੀਤਾ ਜਾ ਰਿਹਾ ਹੈ।
0 Comments