*ਵਁਁਡੀ ਖਬਰ -ਆਪ ਨੂੰ ਵੱਡਾ ਝਟਕਾ MP ਸੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ*
ਨਵੀਂ ਦਿੱਲੀ, 27 ਮਾਰਚ, (ਵਿਜੈ ਕੁਮਾਰ ਰਮਨ):- ਪੰਜਾਬ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਪੱਖ ਬਦਲਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖਬਰਾਂ ਅਜਿਹੇ ਸਮੇਂ ‘ਚ ਚਰਚਾ ‘ਚ ਹਨ, ਜਦੋਂ ‘ਆਪ’ ਨੇ ਉਨ੍ਹਾਂ ਨੂੰ ਜਲੰਧਰ ਤੋਂ ਟਿਕਟ ਦੇਣ ਦਾ ਐਲਾਨ ਕੀਤਾ ਸੀ।
0 Comments